ਜੰਮੂ ਦੇ ਬੱਸ ਅੱਡੇ ਵਿੱਚ ਗ੍ਰਨੇਡ ਧਮਾਕਾ

ਜੰਮੂ ਦੇ ਬੱਸ ਅੱਡੇ ਵਿੱਚ ਗ੍ਰਨੇਡ ਧਮਾਕਾ

ਜੰਮੂ:

ਪੁਲਵਾਮਾ ਤੋਂ ਬਾਅਦ ਅੱਤਵਾਦੀਆਂ ਨੇ ਅੱਜ ਜੰਮੂ ਨੂੰ ਦਹਿਲਾਉਣ ਦੀ ਕੋਸ਼ਿਸ਼ ਕੀਤੀ। ਬੇਸ਼ੱਕ ਇਸ ਹਮਲੇ ਵਿੱਚ ਅਜੇ ਤੱਕ ਕਿਸੇ ਦੀ ਮੌਤ ਨਹੀਂ ਹੋਈ ਪਰ 28 ਲੋਕਾਂ ਦੇ ਜ਼ਖਮੀ ਹੋਣ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਆਏ ਸੀ। ਮੰਨਿਆ ਜਾ ਰਿਹਾ ਹੈ ਕਿ ਨਿਸ਼ਾਨਾ ਖੁੰਝਣ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
ਅੱਜ ਸਵੇਰੇ ਅੱਤਵਾਦੀਆਂ ਨੇ ਜੰਮੂ ਦੇ ਬੱਸ ਅੱਡੇ ਵਿੱਚ ਗ੍ਰਨੇਡ ਧਮਾਕਾ ਕੀਤਾ। ਧਮਾਕੇ ਮਗਰੋਂ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ ਪਰ ਉਹ ਇੱਕ ਬੱਸ ਹੇਠ ਫਟ ਗਿਆ। ਇਸ ਨਾਲ ਨੇੜਲੀਆਂ ਬੱਸਾਂ ਵੀ ਲਪੇਟ ਵਿੱਚ ਆ ਗਈਆਂ। ਧਮਾਕੇ ਵਿੱਚ ਪੰਜਾਬ ਦੀ ਪਨਬੱਸ ਦੇ ਵੀ ਸ਼ੀਸ਼ੇ ਟੁੱਟ ਗਏ।
ਉਂਝ ਪੁਲਿਸ ਨੇ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਕਿ ਇਹ ਅੱਤਵਾਦੀ ਹਮਲਾ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ। ਅਜੇ ਕੁਝ ਪਤਾ ਨਹੀਂ ਲੱਗਾ ਕਿ ਧਮਾਕੇ ਪਿੱਛੇ ਕੌਣ ਹੈ। ਉਂਝ ਪੁਲਿਸ ਨੇ ਇਸ ਗੱਲ਼ ਦੀ ਪੁਸ਼ਟੀ ਕੀਤੀ ਕਿ ਹਮਲਾਵਰ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ।

© 2016 News Track Live - ALL RIGHTS RESERVED