ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

Jan 16 2019 03:02 PM
ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ




ਪਠਾਨਕੋਟ

ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਮਹਿਰਾ, ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਚਿੱਆ ਦੇ ਵਿੱਚ ਭਾਸਣ ਮੁਕਾਬਲੇ, ਲੇਖ ਮੁਕਾਬਲੇ, ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਬੱਚਿਆ ਨੂੰ  ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ- ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਮਾਨਿਤ ਕੀਤਾ ਗਿਆ । ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ- ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਹਾਜ਼ਰ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜ•ਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ• ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲ•ਾ ਕਚਿਹਰੀਆਂ, ਪਠਾਨਕੋਟ ਵਿਖੇ ਖੋਲ•ੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਮੁਤਾਬਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀ ਦੇ ਮੁਤਾਬਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।

© 2016 News Track Live - ALL RIGHTS RESERVED