ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸੈਮੀਨਾਰ

Jan 18 2019 03:10 PM
ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸੈਮੀਨਾਰ


ਪਠਾਨਕੋਟ

ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ• ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 17.01.2019 ਨੂੰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ• ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 80 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ। ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀਮਤੀ ਹਰਪ੍ਰਿਤ ਕੋਰ ਅਤੇ ਸੁਰਜੀਵਨ ਆਦਿ ਪੈਰਾ ਲੀਗਲ ਵੰਲਟੀਅਰ ਮੋਜੂਦ ਸਨ ।

© 2016 News Track Live - ALL RIGHTS RESERVED