ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ

Jan 19 2019 04:55 PM
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ


ਪਠਾਨਕੋਟ
ਸ਼੍ਰੀ ਰਾਮਵੀਰ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ, ਪਠਾਨਕੋਟ ਨੇ ਜ਼ਿਲ•ਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ ਦੀ ਆਮ ਜਨਤਾ ਨੂੰ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜੋ ਕਿ ਪਹਿਲਾਂ 19 ਜਨਵਰੀ, 2019 ਨੂੰ ਕਰਵਾਈ ਜਾਣੀ ਸੀ, ਹੁਣ ਮਾਨਯੋਗ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਜੀ ਦੇ ਆਦੇਸ਼ਾਂ ਅਨੁਸਾਰ ਉਨ•ਾਂ ਵੱਲੋਂ 15 ਦਿਨਾਂ ਦਾ ਹੋਰ ਵਾਧਾ ਕਰਦੇ ਹੋਏ ਇਹ ਪ੍ਰਕਾਸ਼ਨਾ 31 ਜਨਵਰੀ, 2019 (ਦਿਨ ਵੀਰਵਾਰ) ਨੂੰ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ/ਵੋਟਰ 31 ਜਨਵਰੀ, 2019 ਨੂੰ ਆਪਣੇ ਵਿਧਾਨ ਸਭਾ ਚੋਣ ਹਲਕੇ ਨਾਲ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੀ.ਐਲ.ਓਜ. ਪਾਸ ਜਾ ਕੇ ਆਪਣੇ ਪੋਲਿੰਗ ਸਟੇਸ਼ਨ ਨਾਲ ਸਬੰਧਤ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਦੇਖ ਸਕਦੇ ਹਨ।     

© 2016 News Track Live - ALL RIGHTS RESERVED