ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਸੰਸਦੀ ਖੇਤਰ ਵਾਇਨਾਡ ਜਾ ਰਹੇ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਸੰਸਦੀ ਖੇਤਰ ਵਾਇਨਾਡ ਜਾ ਰਹੇ

ਤਿਰੂਵਨੰਤਪੁਰਮ:

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਸ਼ੁੱਕਰਵਾਰ ਨੂੰ ਵੋਟਰਾਂ ਦਾ ਧੰਨਵਾਦ ਕਰਨ ਲਈ ਆਪਣੇ ਸੰਸਦੀ ਖੇਤਰ ਵਾਇਨਾਡ ਜਾ ਰਹੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਰਾਹੁਲ ਗਾਂਧੀ ਨੇ ਕੇਰਲ ਤੇ ਉੱਤਰ ਪ੍ਰਦੇਸ਼ ਦੀਆਂ ਦੋ ਸੀਟਾਂ ਤੋਂ ਚੋਣ ਲੜੀ ਸੀ। ਇਸ ‘ਚ ਅਮੇਠੀ ਤੋਂ ਉਨ੍ਹਾਂ ਨੂੰ ਸਮ੍ਰਿਤੀ ਇਰਾਨੀ ਨੇ ਹਰਾ ਦਿੱਤਾ ਸੀ ਪਰ ਵਾਇਨਾਡ ‘ਚ ਉਨ੍ਹਾਂ ਨੇ ਜਿੱਤ ਦਰਜ ਕੀਤੀ ਸੀ।
ਆਪਣੇ ਤਿੰਨ ਦਿਨਾਂ ਦੇ ਦੌਰੇ ਦੀ ਜਾਣਕਾਰੀ ਰਾਹੁਲ ਗਾਂਧੀ ਨੇ ਟਵਿਟਰ ‘ਤੇ ਦਿੱਤੀ। ਉਹ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਕੇਰਲ ‘ਚ ਹੀ ਰਹਿਣਗੇ। ਜਿੱਥੇ ਉਹ ਅੱਜ ਮੱਲਾਪੁਰਮ ‘ਚ ਰੋਡ ਸ਼ੋਅ ਕਰਨਗੇ ਤੇ ਜਤਨਾ ਨੂੰ ਸੰਬੋਧਨ ਕਰਨਗੇ। ਸ਼ਨੀਵਾਰ ਨੂੰ ਉਹ ਵਾਇਨਾਡ ‘ਚ ਰੋਡ ਸ਼ੋਅ ਕਰਨਗੇ। ਰਾਹੁਲ ਨੇ ਦੱਸਿਆ ਕਿ ਤਿੰਨ ਦਿਨ ‘ਚ ਉਹ 15 ਥਾਂ ਸਵਾਗਤ ਸਮਾਗਮ ‘ਚ ਸ਼ਾਮਲ ਹੋਣਗੇ।

© 2016 News Track Live - ALL RIGHTS RESERVED