ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ

ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ

ਨਵੀਂ ਦਿੱਲੀ:

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਹਮੇਸ਼ਾਂ ਉਨ੍ਹਾਂ ਦੇ ਲੀਡਰ ਰਹਿਣਗੇ। ਉਨ੍ਹਾਂ ਕਿਹਾ ਕਿ ਰਾਹੁਲ ਜੀ ਦਾ ਅਸਤੀਫਾ ਮੰਦਭਾਗਾ ਹੈ। ਸਭ ਇਸ ਹਾਰ ਲਈ ਜਵਾਬਦੇਹ ਹਨ।
ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਲਈ ਕਾਂਗਰਸ ਪ੍ਰਧਾਨ ਵਜੋਂ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ ਪ੍ਰਧਾਨਗੀ ਛੱਡਣ ਦਾ ਐਲਾਨ ਕੀਤਾ ਹੈ। ਰਾਹੁਲ ਪਿਛਲੇ ਕਈ ਦਿਨਾਂ ਤੋਂ ਅਹੁਦਾ ਛੱਡਣ ਲਈ ਬਜ਼ਿੱਦ ਸਨ, ਹਾਲਾਂਕਿ ਉਹ ਕਾਂਗਰਸ ਵਰਕਿੰਗ ਕਮੇਟੀ ਅੱਗੇ ਆਪਣਾ ਅਸਤੀਫ਼ਾ ਪਹਿਲਾਂ ਹੀ ਰੱਖ ਚੁੱਕੇ ਸਨ। ਰਾਹੁਲ ਦੇ ਇਸ ਸੱਜਰੇ ਐਲਾਨ ਨਾਲ ਨਵਾਂ ਕਾਂਗਰਸ ਪ੍ਰਧਾਨ ਥਾਪਣ ਲਈ ਰਾਹ ਪੱਧਰਾ ਹੋ ਗਿਆ ਹੈ।
ਰਾਹੁਲ ਨੇ ਖੁੱਲ੍ਹੀ ਚਿੱਠੀ, ਜੋ ਉਨ੍ਹਾਂ ਮਗਰੋਂ ਟਵਿੱਟਰ ’ਤੇ ਵੀ ਸਾਂਝੀ ਕੀਤੀ, ਵਿੱਚ ਕਿਹਾ ਕਿ ਹੁਣ ਉਹ ਕਾਂਗਰਸ ਦੇ ਪ੍ਰਧਾਨ ਨਹੀਂ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐਸਐਸ ਖਿਲਾਫ਼ ਛੇੜੀ ਲੜਾਈ ਵਿੱਚ ਇਕੱਲਿਆਂ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਗੱਲ ’ਤੇ ਮਾਣ ਹੈ। ਉਂਜ ਰਾਹੁਲ ਨੇ ਕਿਹਾ ਕਿ ਅਜਿਹੀ ਪਾਰਟੀ, ਜਿਸ ਦੀਆਂ ਕਦਰਾਂ ਕੀਮਤਾਂ ਤੇ ਆਦਰਸ਼ਾਂ ਨੇ ‘ਇਸ ਖੂਬਸੂਰਤ ਰਾਸ਼ਟਰ ਦੀ ਜਿੰਦ-ਜਾਨ’ ਵਜੋਂ ਸੇਵਾ ਕੀਤੀ ਹੈ, ਦੀ ਖਿਦਮਤ ਕਰਨਾ ਮਾਣ ਵਾਲੀ ਗੱਲ ਸੀ।

© 2016 News Track Live - ALL RIGHTS RESERVED