ਕਾਂਗਰਸ ਦੀ ਕਮਾਨ ਸੁਨੀਲ ਜਾਖੜ ਕੋਲ ਹੀ ਰਹੇਗੀ

Sep 14 2019 05:18 PM
ਕਾਂਗਰਸ ਦੀ ਕਮਾਨ ਸੁਨੀਲ ਜਾਖੜ ਕੋਲ ਹੀ ਰਹੇਗੀ

ਚੰਡੀਗੜ੍ਹ:

ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਕੋਲ ਹੀ ਰਹੇਗੀ। ਹਾਈਕਮਾਨ ਨੇ ਉਨ੍ਹਾਂ ਦਾ ਪ੍ਰਧਾਨਗੀ ਤੋਂ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਇਸ ਤੋਂ ਬਾਅਦ ਜਾਖੜ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ 17 ਸਤੰਬਰ ਨੂੰ ਪਾਰਟੀ ਦੀ ਮੀਟਿੰਗ ਬੁਲਾਈ ਹੈ।
ਜਾਣਕਾਰੀ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਤੇ ਆਲ ਇੰਡੀਆ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ ਵੱਲੋਂ ਅੱਜ ਚਿੱਠੀ ਜਾਰੀ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਸੁਨੀਲ ਜਾਖੜ ਪ੍ਰਧਾਨਗੀ ਦੇ ਅਹੁਦੇ 'ਤੇ ਬਣੇ ਰਹਿਣਗੇ।
ਦਰਅਸਲ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਜਾਖੜ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫੇ ਦੇ ਦਿੱਤਾ ਸੀ। ਹੁਣ ਆਗਾਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਮੁੜ ਮੈਦਾਨ ਵਿੱਚ ਡਟਣ ਲਈ ਕਿਹਾ ਹੈ। ਜਾਖੜ ਦੇ ਸਿਰ ਹੁਣ ਜ਼ਿਮਨੀ ਚੋਣਾਂ ਜਿਤਾਉਣ ਦੀ ਵੱਡੀ ਜ਼ਿੰਮੇਵਾਰੀ ਹੈ।
ਇਸ ਲਈ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਦੇ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟਾਂ ਦੀ ਅਹਿਮ ਮੀਟਿੰਗ 17 ਸਤੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਸੱਦ ਲਈ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪਾਰਟੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੇ ਖਾਸ ਕਰਕੇ ਮੰਦੀ ਦੇ ਮੁੱਦੇ ’ਤੇ ਲੋਕਾਂ ’ਚ ਜਾਣ ਦੇ ਫੈਸਲੇ ਤੋਂ ਜਾਣੂ ਕਰਵਾਇਆ ਜਾਵੇਗਾ।

© 2016 News Track Live - ALL RIGHTS RESERVED