ਜੈਜ਼ੀ ਬੀ ਆਪਣੀ ਧੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ

Oct 12 2019 01:16 PM
ਜੈਜ਼ੀ ਬੀ ਆਪਣੀ ਧੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ

ਅੰਮ੍ਰਿਤਸਰ:

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਧੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਗੁਰੂ ਘਰ ਆ ਕੇ ਬੇਹੱਦ ਖੁਸ਼ੀ ਮਿਲੀ ਹੈ।
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਣਾਉਨ ਸਬੰਧੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਭ ਨੂੰ ਮਿਲਕੇ ਮਨਾਉਣਾ ਚਾਹਿਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀ ਬੋਲੀ ਬਾਰੇ ਪਿਛਲੇ ਦਿਨੀਂ ਗਾਇਕ ਗੁਰਦਾਸ ਮਾਨ ਬਾਰੇ ਵੀ ਗੱਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਇਨਸਾਨ ਗਲਤੀਆਂ ਦਾ ਪੁਤਲਾ ਹੈ, ਜੇਕਰ ਉਨ੍ਹਾਂ ਵੱਲੋਂ ਪੰਜਾਬੀ ਬੋਲੀ ‘ਤੇ ਕੋਈ ਗਲਤ ਬਿਆਨਬਾਜ਼ੀ ਕੀਤੀ ਗਈ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ‘ਚ ਸੁਧਾਰ ਕਰਨਾ ਚਾਹਿਦਾ ਹੈ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED