ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ 'ਚ ਦੇਰ ਰਾਤ ਭੂਚਾਲ ਦੇ ਝਟਕੇ

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ 'ਚ ਦੇਰ ਰਾਤ ਭੂਚਾਲ ਦੇ ਝਟਕੇ

ਨਵੀਂ ਦਿੱਲੀ:

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ।
ਭਾਰਤ ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਚੰਬਾ ‘ਚ ਰਾਤ 12:47 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4 ਮਾਪੀ ਗਈ।
ਇਸ ਤੋਂ ਕਰੀਬ ਅੱਧਾ ਘੰਟਾ ਬਾਅਦ ਮਹਾਰਾਸ਼ਟਰ ਦੇ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਰ ਰਾਤ 1.15 ‘ਤੇ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ 3.6 ਦਰਜ ਕੀਤੀ ਗਈ। ਭੂਚਾਲ ਕਰਕੇ ਪਾਲਘਰ ਦੇ ਦਹਾਨੂ ਇਲਾਕੇ ‘ਚ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਨਾਲ ਇੱਕ 55 ਸਾਲਾ ਔਰਤ ਦੀ ਮੌਤ ਹੋ ਗਈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਹਾਰਾਸ਼ਟਰ ‘ਚ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਮਹਾਰਾਸ਼ਟਰ ਦੇ ਪਾਲਘਰ ‘ਚ ਇਸ ਸਾਲ 2019 ਕਈ ਵਾਰ ਭੂਚਾਲ ਆ ਚੁੱਕੇ ਹਨ।

© 2016 News Track Live - ALL RIGHTS RESERVED