ਦਹਿਸ਼ਤਗਰਦ ਬਾਹਰੀ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ

Oct 17 2019 01:24 PM
ਦਹਿਸ਼ਤਗਰਦ ਬਾਹਰੀ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਧਾਰਾ 370 ਹੱਟਣ ਅਤੇ ਸੁਰੱਖਿਆਬਲਾਂ ਦੀ ਕਾਰਵਾਈ ਤੋਂ ਅੱਤਵਾਦੀ ਬੌਖਲ਼ਾਏ ਹੋਏ ਹਨ। ਦਹਿਸ਼ਤਗਰਦ ਬਾਹਰੀ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। 14 ਅਕਤੂਬਰ ਤੋਂ ਲੈ ਕੇ 16 ਅਕਤੂਬਰ ਤਕ ਅੱਤਵਾਦੀਆਂ ਨੇ ਇਸ ਤਰ੍ਹਾਂ ਦੀ ਤਿੰਨ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ। ਬੁੱਧਵਾਰ ਨੂੰ ਸ਼ੋਪੀਆ ‘ਚ ਅੱਤਵਾਦੀਆਂ ਨੇ ਇੱਕ ਸੇਬ ਵਪਾਰੀ ਦਾ ਗੋਲੀ ਮਾਰ ਕਤਲ ਕਰ ਦਿੱਤਾ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਸ਼ੋਪੀਆਂ ‘ਚ ਰਾਜਸਥਾਨ ਦੇ ਟਰੱਕ ਡ੍ਰਾਈਵਰ ਨੂੰ ਦੋ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।
ਹੁਣ ਫੇਰ ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਦੋ ਵਪਾਰੀਆਂ ਨੂੰ ਗੋਲੀ ਮਾਰੀ। ਜਿਨ੍ਹਾਂ ਚੋਂ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਚਰਣਜੀਤ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਇਸ ਦੀ ਨਿੰਦਾ ਕੀਤੀ ਹੈ ਅਤੇ ਭਾਰਤ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

© 2016 News Track Live - ALL RIGHTS RESERVED