ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ

ਨਵੀਂ ਦਿੱਲੀ:

ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਫਰਾਂਸ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ। ਮੋਦੀ ਨੇ ਫਰਾਂਸ ਦੀ ਰਾਜਧਾਨੀ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਕੇ ਪਹਿਲੀ ਵਾਰ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ ਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਫਰਾਂਸ ਨਾਲ ਭਾਰਤ ਦੇ ਦੋਸਤਾਨਾ ਰਿਸ਼ਤਿਆਂ ਬਾਰੇ ਵੀ ਉੱਥੇ ਵੱਸਦੇ ਭਾਰਤੀਆਂ ਨਾਲ ਕਾਫੀ ਗੱਲਾਂ ਕੀਤੀਆਂ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਪਰਿਵਾਰਵਾਦ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਵੀ ਸੱਚ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਅਸੀਂ ਬਹੁਤ ਸਾਰੀਆਂ ਗ਼ਲਤ ਰੀਤਾਂ ਨੂੰ ਰੈੱਡ ਕਾਰਡ (ਫੁਟਬਾਲ 'ਚ ਕਿਸੇ ਖਿਡਾਰੀ ਨੂੰ ਮੈਦਾਨ 'ਚੋਂ ਕੱਢੇ ਜਾਣ ਲਈ ਵਰਤਿਆ ਜਾਣ ਵਾਲਾ ਕਾਰਡ) ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਨਵੇਂ ਭਾਰਤ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਪਰਿਵਾਰਵਾਦ, ਜਨਤਾ ਦੇ ਪੈਸੇ ਦੀ ਲੁੱਟ ਤੋਂ ਇਲਾਵਾ ਅੱਤਵਾਦ 'ਤੇ ਜਿਸ ਤਰ੍ਹਾਂ ਲਗਾਮ ਕੱਸੀ ਜਾ ਰਹੀ ਹੈ, ਇਹ ਪਹਿਲਾਂ ਕਦੇ ਨਹੀਂ ਸੀ ਹੋਇਆ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਹਾਲੇ 75 ਦਿਨ ਹੀ ਹੋਏ ਹਨ, ਮੁਸਲਿਮ ਭੈਣਾਂ ਤੇ ਧੀਆਂ ਲਈ ਸਰਾਪ ਬਣੀ ਤਿੰਨ ਤਲਾਕ ਦੀ ਰੀਤ ਨੂੰ ਖ਼ਤਮ ਕਰ ਔਰਤਾਂ ਨੂੰ ਬਰਾਬਰਤਾ ਦਾ ਹੱਕ ਦਿੱਤਾ। ਇਸ ਤੋਂ ਇਲਾਵਾ ਮੋਦੀ ਨੇ ਆਪਣੀ ਸਰਕਾਰ ਵੱਲੋਂ ਪੂਰੀ ਦੁਨੀਆ ਵਿੱਚ ਸਭ ਤੋਂ ਵੱਡਾ ਸਿਹਤ ਬੀਮਾ ਯੋਜਨਾ ਸਕੀਮ ਲਾਗੂ ਕਰਨ ਤੋਂ ਲੈ ਕੇ ਚੰਦਰਯਾਨ 2 ਦੀ ਪ੍ਰਾਪਤੀਆਂ ਵੀ ਗਿਣਾਈਆਂ।

© 2016 News Track Live - ALL RIGHTS RESERVED