22 ਹੋਰ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਕਰ ਦਿੱਤਾ

22 ਹੋਰ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਕਰ ਦਿੱਤਾ

ਨਵੀਂ ਦਿੱਲੀ:

ਕੇਂਦਰੀ ਅਸਿੱਧੇ ਟੈਕਸ ਤੇ ਕਸਟਮ ਬੋਰਡ (ਸੀਬੀਆਈਸੀ) ਨੇ ਸੋਮਵਾਰ ਨੂੰ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮੌਲਿਕ ਨਿਯਮ 56 (ਜੇ) ਤਹਿਤ ਰਿਟਾਇਰ ਕੀਤਾ ਗਿਆ ਹੈ। ਦਰਅਸਲ ਭ੍ਰਿਸ਼ਟਾਚਾਰ ਤੇ ਹੋਰ ਦੋਸ਼ਾਂ ਕਾਰਨ ਇਨ੍ਹਾਂ ਅਧਿਕਾਰੀਆਂ 'ਤੇ ਇਹ ਗਾਜ ਡਿੱਗੀ ਹੈ। ਇਹ ਸਾਰੇ ਅਧਿਕਾਰੀ ਸੁਪਰਡੈਂਟ/ਏਓ ਰੈਂਕ ਵਜੋਂ ਤਾਇਨਾਤ ਸਨ।
ਦਰਅਸਲ ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਲ ਕਿਲ੍ਹੇ ਤੋਂ ਸੁਤੰਤਰਤਾ ਦਿਵਸ ਮੌਕੇ ਦੇਸ਼ ਨੂੰ ਦਿੱਤੇ ਸੰਬੋਧਨ ਤੋਂ ਬਾਅਦ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਕੁਝ ਲੋਕ ਟੈਕਸ ਪ੍ਰਸ਼ਾਸਨ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੇ ਹਨ। ਉਹ ਇਸ ਦੀ ਵਰਤੋਂ ਟੈਕਸਦਾਤਾਵਾਂ ਨੂੰ ਪ੍ਰੇਸ਼ਾਨ ਕਰਨ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਕਿਸਮ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸਰਕਾਰ ਨੇ ਹਾਲ ਹੀ ਵਿੱਚ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਕਰ ਅਧਿਕਾਰੀਆਂ ਨੂੰ ਜ਼ਰੂਰੀ ਤੌਰ 'ਤੇ ਰਿਟਾਇਰ ਕਰਨ ਦਾ ਸਾਹਸੀ ਕਦਮ ਚੁੱਕਿਆ ਹੈ।
ਸੀਬੀਆਈਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਹਾਲ ਹੀ ਵਿੱਚ ਟੈਕਸ ਅਧਿਕਾਰੀਆਂ ਦੀ ਇੱਕ ਵੱਡੀ ਗਿਣਤੀ ਨੂੰ ਰਿਟਾਇਰ ਕਰਨ ਲਈ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਦੱਸ ਦੇਈਏ 27 ਜੂਨ ਨੂੰ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਦੇ 12 ਅਧਿਕਾਰੀਆਂ ਸਣੇ ਉੱਚ ਰੈਂਕ ਵਾਲੇ ਭਾਰਤੀ ਮਾਲ ਸੇਵਾ ਅਧਿਕਾਰੀਆਂ ਨੂੰ ਲਾਜ਼ਮੀ ਸੇਵਾ ਮੁਕਤ ਕੀਤਾ ਗਿਆ ਸੀ।

© 2016 News Track Live - ALL RIGHTS RESERVED