ਦਿਹਾਤੀ ਇਲਾਕਿਅਾਂ ’ਚ ਚਾਈਨਾ ਡੋਰ ਦੀ ਸ਼ਰੇਆਮ ਵਿਕਰੀ

Oct 31 2018 03:18 PM
ਦਿਹਾਤੀ ਇਲਾਕਿਅਾਂ ’ਚ ਚਾਈਨਾ ਡੋਰ ਦੀ ਸ਼ਰੇਆਮ ਵਿਕਰੀ

ਅੰਮ੍ਰਿਤਸਰ

 ਬੀਤੇ ਦਿਨੀਂ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਏ ਰੇਲ ਹਾਦਸੇ ਤੋਂ ਅਜੇ ਵੀ ਪ੍ਰਸ਼ਾਸਨ ਨੇ ਸਬਕ ਨਹੀਂ ਲਿਆ ਤੇ ਹੁਣ ਦੁਬਾਰਾ ਕਿਸੇ ਵੱਡੇ ਹਾਦਸੇ ਦੀ ਉਡੀਕ ’ਚ ਦਿਖਾਈ ਦੇ ਰਿਹਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਖਾਂ ਬੰਦ ਕਰ ਕੇ ਦਿਹਾਤੀ ਇਲਾਕਿਅਾਂ ’ਚ ਚਾਈਨਾ ਡੋਰ ਦੇ ਕਾਲੇ ਕਾਰੋਬਾਰ ਨੂੰ ਬਡ਼੍ਹਾਵਾ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿਹਾਤੀ ਇਲਾਕਿਅਾਂ ’ਚ ਚਾਈਨਾ ਡੋਰ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ। ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾਂ ਤੇ ਬੁੱਧੀਜੀਵੀਅਾਂ ਨੇ ਗੱਲਬਾਤ ਕਰਦਿਅਾਂ ਦੱਸਿਆ ਕਿ ਹਰ ਸਾਲ ਚਾਈਨਾ ਡੋਰ ਦੀ ਲਪੇਟ ’ਚ ਆ ਕੇ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈਂਦਾ ਹੈ ਅਤੇ ਕਈ ਲੋਕ ਜ਼ਖਮੀ ਹੋ ਜਾਂਦੇ ਹਨ, ਜਿਸ ’ਤੇ ਵੱਖ-ਵੱਖ ਅਦਾਲਤਾਂ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਭੰਡਾਰ ਕਰਨ ’ਤੇ ਰੋਕ ਲਾਈ ਗਈ ਹੈ। ਇਸ ਸਬੰਧੀ ਰਣਜੀਤ ਸਿੰਘ, ਸਾਲਦੀਪ ਸਿੰਘ ਚੋਗਾਵਾਂ ਆਦਿ ਨੌਜਵਾਨ ਸਭਾ ਦੇ ਆਗੂਅਾਂ ਨੇ ਮੰਗ ਕੀਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਡੋਰ ਦੀ ਵਿਕਰੀ ’ਤੇ ਰੋਕ ਨਾ ਲਾਈ ਤਾਂ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣਗੇ। ਇਸ ਸਬੰਧੀ ਜਦੋਂ ਚੌਕੀ ਇੰਚਾਰਜ ਚਵਿੰਡਾ ਦੇਵੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਟੀਮਾਂ ਬਣਾ ਕੇ ਚਾਈਨਾ ਡੋਰ ਦੀ ਵਿਕਰੀ ’ਤੇ ਰੋਕ ਲਾਉਣ ਤੇ ਇਸ ਦਾ ਭੰਡਾਰ ਕਰਨ ਵਾਲਿਅਾਂ ਖਿਲਾਫ ਸਖਤ ਕਾਰਵਾਈ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਤੇ ਜੇਕਰ ਕੋਈ ਚਾਈਨਾ ਡੋਰ ਵੇਚਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

© 2016 News Track Live - ALL RIGHTS RESERVED