23 ਜਨਵਰੀ ਨੂੰ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੂਨਦਾਨ ਕੈਂਪ

Jan 22 2019 03:03 PM
23 ਜਨਵਰੀ ਨੂੰ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ  ਖੂਨਦਾਨ ਕੈਂਪ


ਪਠਾਨਕੋਟ

ਲੋਕ ਭਲਾਈ ਦੇ ਕੰਮਾਂ ਨੂੰ ਹਿੱਤ ਵਿੱਚ ਰੱਖਦੇ ਹੋਏ ਜਿਲ•ਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵੱਲੋਂ 23 ਜਨਵਰੀ 2019 ਨੂੰ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਅਮਿਤ ਮਹਾਜਨ ਉਪ ਮੰਡਲ ਮੈਜਿਸਟ੍ਰੇਟ-ਕਮ-ਵਾਈਸ ਪ੍ਰੈਜ਼ੀਡੈਂਟ ਜਿਲ•ਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਨੇ ਦਿੱਤੀ। ਉਨ•ਾਂ  ਕਿਹਾ ਕਿ ਜਿਲ•ਾ ਨਿਵਾਸੀਆਂ ਅੱਗੇ ਵੀ ਅਪੀਲ ਕੀਤੀ ਜਾਂਦੀ ਹੈ ਕਿ ਮਾਨਵਤਾ ਦੀ ਸੇਵਾ ਲਈ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਹਿੱਸਾ ਲੈਣ ਅਤੇ ਖੂਨਦਾਨ ਕਰਕੇ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਉਂਣ ਵਿੱਚ ਅਪਣਾ ਸਹਿਯੋਗ ਦੇਣ। ਉਨ•ਾਂ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਕੈਂਪ ਵਿੱਚ ਅਪਣਾ ਸਹਿਯੋਗ ਦੇਣ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ। 

© 2016 News Track Live - ALL RIGHTS RESERVED