ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਭਾਰੀ ਬਾਰਿਸ਼

Aug 02 2019 02:15 PM
ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਭਾਰੀ ਬਾਰਿਸ਼

ਚੰਡੀਗੜ੍ਹ:

ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਭਾਰੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ, ਜਿਸ ਕਾਰਨ ਦਫ਼ਤਰੀ ਤੇ ਕੰਮਕਾਜਾਂ 'ਤੇ ਜਾਣ ਵਾਲੇ ਲੋਕ ਬੇਹੱਦ ਪ੍ਰਭਾਵਿਤ ਹੋਏ।
ਉੱਧਰ, ਪਹਾੜਾਂ ਵਿੱਚ ਵੀ ਭਾਰੀ ਮੀਂਹ ਦਾ ਐਲਰਟ ਜਾਰੀ ਹੋ ਗਿਆ ਹੈ। ਸ਼ਿਮਲਾ ਮੌਸਮ ਕੇਂਦਰ ਵੱਲੋਂ ਜਾਰੀ ਐਲਰਟ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗਰਜ ਤੇ ਚਮਕ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਵਿਭਾਗ ਨੇ ਪ੍ਰਸ਼ਾਸਨ ਨੂੰ ਸ਼ਿਮਲਾ, ਸੋਲਨ, ਸਿਰਮੌਰ, ਊਨਾ, ਕਾਂਗੜਾ, ਬਿਲਾਸਪੁਰ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਚੌਕਸੀ ਵਰਤਣ ਦੀ ਸਲਾਹ ਵੀ ਦਿੱਤੀ ਹੈ। ਭਾਰੀ ਬਰਸਾਤ ਕਾਰਨ ਨਦੀ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਦੂਜੇ ਪਾਸੇ ਸ਼ੁੱਕਰਵਾਰ ਸਵੇਰ ਸਮੇਂ ਪੰਜਾਬ ਵਿੱਚ ਵੀ ਕਾਫੀ ਥਾਂ ਬੱਦਲਵਾਈ ਦੇਖਣ ਨੂੰ ਮਿਲੀ। ਬੀਤੇ ਕੱਲ੍ਹ ਵੀ ਲੁਧਿਆਣਾ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

© 2016 News Track Live - ALL RIGHTS RESERVED