ਚੋਣ ਕਮਿਸ਼ਨ ਦੇ ਤਿੰਨ ਮੈਂਬਰ ਇੱਕ ਦੂਜੇ ਦੇ ਕਲੋਨ ਨਹੀਂ ਹੋ ਸਕਦੇ

ਚੋਣ ਕਮਿਸ਼ਨ ਦੇ ਤਿੰਨ ਮੈਂਬਰ ਇੱਕ ਦੂਜੇ ਦੇ ਕਲੋਨ ਨਹੀਂ ਹੋ ਸਕਦੇ

ਨਵੀਂ ਦਿੱਲੀ:

ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ਵਿੱਚ ਪੀਐਮ ਮੋਦੀ ਨੂੰ ਕਲੀਨ ਚਿੱਟ ਦੇਣ ਸਮੇਤ ਕਈ ਫੈਸਲਿਆਂ ਸਬੰਧੀ ਚੋਣ ਕਮਿਸ਼ਨ ਵਿੱਚ ਕਲੇਸ਼ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਬਾਰੇ ਚੱਲ ਰਹੀਆਂ ਖ਼ਬਰਾਂ ਦਰਮਿਆਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸਫ਼ਾਈ ਦਿੱਤੀ ਹੈ ਕਿ ਜ਼ਰੂਰੀ ਨਹੀਂ ਕਿ ਸਾਰੇ ਮੁੱਦਿਆਂ 'ਤੇ ਸਾਰੇ ਮੈਂਬਰਾਂ ਦੀ ਰਾਏ ਇੱਕ ਹੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ।
ਮਾਮਲੇ 'ਤੇ ਵਿਵਾਦ ਵਧਦਾ ਵੇਖ ਸੁਨੀਲ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਤਿੰਨ ਮੈਂਬਰ ਇੱਕ ਦੂਜੇ ਦੇ ਕਲੋਨ ਨਹੀਂ ਹੋ ਸਕਦੇ। ਪਹਿਲਾਂ ਵੀ ਅਜਿਹਾ ਕਈ ਵਾਰ ਹੋਇਆ ਹੈ ਜਦੋਂ ਵਿਚਾਰਾਂ ਵਿੱਚ ਮਤਭੇਦ ਵੇਖਣ ਨੂੰ ਮਿਲੇ ਹਨ। ਅਜਿਹਾ ਹੋ ਸਕਦਾ ਹੈ ਤੇ ਹੋਣਾ ਵੀ ਚਾਹੀਦਾ ਹੈ। ਉਨ੍ਹਾਂ ਮੀਡੀਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਿਵਾਦ ਨੂੰ ਟਾਲਿਆ ਵੀ ਜਾ ਸਕਦਾ ਹੈ।
ਖ਼ਬਰਾਂ ਮੁਤਾਬਕ ਪੀਐਮ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਕਲੀਨ ਚਿੱਟ ਦੇਣ 'ਤੇ ਅਸਹਿਮਤੀ ਜਤਾਉਣ ਵਾਲੀ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਖੁੱਲ੍ਹ ਕੇ ਆਪਣਾ ਵਿਰੋਧ ਜਤਾਇਆ ਹੈ। ਲਵਾਸਾ ਨੇ ਹਾਲ ਹੀ ਵਿੱਚ ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੇ ਅਸਹਿਮਤੀ ਵਾਲੇ ਪੱਖ ਨੂੰ ਆਨ ਰਿਕਾਰਡ ਨਹੀਂ ਕੀਤਾ ਜਾਏਗਾ, ਉਦੋਂ ਤਕ ਉਹ ਕਮਿਸ਼ਨ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

© 2016 News Track Live - ALL RIGHTS RESERVED