ਜਿਲ•ਾ ਪ੍ਰਸਾਸਨਿਕ ਅਧਿਕਾਰੀਆਂ ਸਦਭਾਵਨਾ ਦਿਵਸ ਮਨਾਇਆ

Aug 20 2018 03:40 PM
ਜਿਲ•ਾ ਪ੍ਰਸਾਸਨਿਕ ਅਧਿਕਾਰੀਆਂ ਸਦਭਾਵਨਾ ਦਿਵਸ ਮਨਾਇਆ


ਪਠਾਨਕੋਟ
ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕਜੁੱਟ ਹੋ ਕੇ ਕੰਮ ਕਰਣਗੇ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰਕਲ•ਾ, ਅਰਸਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਰਣਜੀਤ ਸਿੰਘ ਐਸ.ਪੀ. ਹੈਡਕੁਆਟਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਤਰਸੇਮ ਸਿੰਘ ਡੀ.ਐਚ.ਓ. ਪਠਾਨਕੋਟ, ਨਰੇਸ ਮਹਾਜਨ,ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ, ਡਾ. ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸ਼ਰ, ਪਰਮਪਾਲ ਸਿੰਘ ਜਿਲ•ਾ ਵਿਕਾਸ ਤੇ ਪੰਚਾਇਤ ਅਫਸ਼ਰ, ਸਮੇਤ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ। 

© 2016 News Track Live - ALL RIGHTS RESERVED