ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ

Nov 10 2018 03:37 PM
ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ

ਕੋਟਕਪੂਰਾ

ਨੇੜਲੇ ਪਿੰਡ ਸੰਧਵਾਂ ਤੋਂ ਜਲਾਲੇਆਣਾ ਰੋਡ 'ਤੇ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਾਰ ਚਾਲਕ ਮੁਕੰਦ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੰਮੇਆਣਾ ਨੇ ਦੱਸਿਆ ਕਿ ਉਹ ਆਪਣੇ ਭਤੀਜੇ ਗੁਰਵਿੰਦਰ ਸਿੰਘ ਨਾਲ ਕਿਸੇ ਕੰਮ ਤੋਂ ਬਾਅਦ ਦੁਪਹਿਰ ਕਰੀਬ 1:40 ਵਜੇ ਆਪਣੀ ਕਾਰ 'ਤੇ ਪਿੰਡ ਸੰਧਵਾਂ ਤੋਂ ਜਲਾਲੇਆਣਾ ਵੱਲ ਜਾ ਰਿਹਾ ਸੀ ਕਿ ਪਿੱਛੋਂ ਆਈ ਇਕ ਕਾਰ 'ਚ ਸਵਾਰ ਤਿੰਨ ਲੁਟੇਰਿਆਂ 'ਚੋਂ ਇਕ ਕਾਰ 'ਚ ਬੈਠਾ ਰਿਹਾ ਜਦਕਿ ਦੋ ਨੇ ਉਸ ਕੋਲੋਂ ਇਕ ਸੋਨੇ ਦਾ ਕੜਾ, ਇਕ ਸ਼ਾਪ ਅਤੇ 10 ਹਜ਼ਾਰ ਰੁਪਏ ਨਗਦ ਖੋਹ ਲਏ ਅਤੇ ਫਰਾਰ ਹੋ ਗਏ। 

ਸਥਾਨਕ ਸਦਰ ਥਾਣੇ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੁਕੰਦ ਸਿੰਘ ਦੇ ਬਿਆਨਾਂ 'ਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪਿੰਡ ਸੰਧਵਾਂ ਤੋਂ ਜਲਾਲੇਆਣਾ ਜਾਣ ਵਾਲੀ ਸੜਕ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

© 2016 News Track Live - ALL RIGHTS RESERVED