ਧੀਆਂ ਦੀ ਲੋਹੜੀ 'ਚ ਅਰੁਣਾ ਚੌਧਰੀ ਅਤੇ ਸੁਨੀਲ ਜਾਖੜ ਮਹਿਮਾਨ ਵਜੋਂ ਪਹੁੰਚੇ

Jan 22 2019 03:26 PM
ਧੀਆਂ ਦੀ ਲੋਹੜੀ 'ਚ  ਅਰੁਣਾ ਚੌਧਰੀ  ਅਤੇ ਸੁਨੀਲ ਜਾਖੜ  ਮਹਿਮਾਨ ਵਜੋਂ ਪਹੁੰਚੇ

ਗੁਰਦਾਸਪੁਰ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ | ਜਿਸ 'ਚ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ਲੋਕ ਸਭਾ ਮੈਂਬਰ ਸੁਨੀਲ ਜਾਖੜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਅਸ਼ੋਕ ਚੌਧਰੀ ਸੀਨੀਅਰ ਕਾਂਗਰਸੀ ਆਗੂ, ਕਵਿਤਾ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਮੈਡਮ ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੀ ਮੌਜੂਦ ਸਨ | ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਪਹੰੁਚੀਆਂ ਨਵ-ਜੰਮੀਆਂ ਧੀਆਂ ਦੀਆਂ ਮਾਵਾਂ ਤੇ 20 ਗਰਾਮ ਪੰਚਾਇਤਾਂ ਦੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣਾ ਅੱਜ ਸਮੇਂ ਦੀ ਮੁੱਖ ਲੋੜ ਹੈ | ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਸੂਬੇ ਭਰ ਅੰਦਰ 1 ਲੱਖ 38 ਹਜ਼ਾਰ 66 ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਜਾਣਗੇ | ਜਿਸ ਤਹਿਤ ਅੱਜ ਗੁਰਦਾਸਪੁਰ ਵਿਖੇ 65 ਲੜਕੀਆਂ ਨੂੰ ਸਾਈਕਲ ਵੰਡ ਕੇ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਰਾਜ ਭਰ ਅੰਦਰ ਹਰੇਕ ਜ਼ਿਲੇ੍ਹ ਵਿਚ 'ਵਨ ਸਟਾਪ ਸੈਂਟਰ' ਦੀ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕਰਵਾਈ ਜਾਵੇਗੀ, ਜਿੱਥੇ ਲੋੜਵੰਦ ਔਰਤਾਂ ਨੂੰ ਘਰੇਲੂ ਹਿੰਸਾ ਤੋਂ ਰਾਹਤ ਦਿਵਾਉਣ ਲਈ ਉਪਰਾਲੇ ਕੀਤੇ ਜਾਣਗੇ | ਜਿਸ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ 'ਵਨ ਸਟਾਪ ਸੈਂਟਰ' ਦੀ ਨਵੀਂ ਬਿਲਡਿੰਗ ਦੀ ਉਸਾਰੀ ਪ੍ਰਗਤੀ ਅਧੀਨ ਹੈ | ਇਸ ਮੌਕੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਦੀ ਸ਼ੁਰੂਆਤ ਸਾਨੂੰ ਆਪਣੇ ਘਰਾਂ ਤੋਂ ਹੀ ਸ਼ੁਰੂ ਕਰਨੀ ਚਾਹੀਦੀ ਹੈ ਤੇ ਬੇਟੀਆਂ ਨੂੰ ਸਮਾਜ ਵਿਚ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ | ਉਨ੍ਹਾਂ ਚਿਲਡਰਨ ਹੋਮ ਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਤੇ ਆਪਣੇ ਐਮ.ਪੀ ਫ਼ੰਡ 'ਚੋਂ ਚਿਲਡਰਨ ਹੋਮ ਦੇ ਸਰਬਪੱਖੀ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਵਿਚਾਰ ਸਾਂਝੇ ਕੀਤੇ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਰਾਜ ਪੱਧਰੀ ਸਮਾਗਮ 'ਚ ਪਹੰੁਚੀਆਂ ਪ੍ਰਮੁੱਖ ਹਸਤੀਆਂ ਦਾ ਧੰਨਵਾਦ ਕੀਤਾ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਨੇ ਜ਼ਿਲ੍ਹੇ ਅੰਦਰ ਚਲਾਏ ਜਾ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ | ਉਪਰੰਤ ਨਵਜੰਮੀਆਂ 400 ਬੱਚੀਆਂ ਦੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ | ਜਦੋਂ ਕਿ 20 ਗਰਾਮ ਪੰਚਾਇਤਾਂ ਵਲੋਂ ਲੜਕੀਆਂ ਦੇ ਲਿੰਗ ਅਨੁਪਾਤ ਵਧਾਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਸੀ, ਉਨ੍ਹਾਂ ਨੂੰ ਤੇ ਆਂਗਣਵਾੜੀ ਵਰਕਰ, ਹੈਲਥੀ ਬੇਬੀ ਸ਼ੋਅ ਦੀਆਂ ਜੇਤੂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ | 19 ਪੰਚਾਇਤਾਂ ਵਲੋਂ ਪਿੰਡਾਂ ਵਿਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਲਈ ਮਨਜੂਰੀ ਪੱਤਰ ਵੀ ਵੰਡੇ ਗਏ | ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਮਹਿੰਦਰਪਾਲ ਤਹਿਸੀਲਦਾਰ, ਜਤਿੰਦਰ ਸਿੰਘ ਐਸ.ਪੀ, ਸਵਰਨ ਸਿੰਘ ਵਿਰਕ ਚੇਅਰਮੈਨ ਬਾਬਾ ਆਇਆ ਸਿੰਘ ਰਿਆੜਕੀ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾੳਾੂਸਲਰ, ਵਰਿੰਦਰ ਸਿੰਘ ਸੀ.ਡੀ.ਪੀ.ਓ, ਪਿ੍ੰਸੀਪਲ ਜਤਿੰਦਰ ਸਿੰਘ ਕਲਸੀ ਆਦਿ ਹਾਜਰ ਸਨ |

© 2016 News Track Live - ALL RIGHTS RESERVED