ਪਾਕਿਸਤਾਨ ਭਾਰਤੀ ਫੌਜ ਵੱਲੋਂ ਮਾਰੇ ਗਏ ਆਪਣੇ ਜਵਾਨਾਂ ਦੀਆਂ ਲਾਸ਼ਾਂ ਚੁੱਕ ਰਿਹਾ

Sep 14 2019 05:28 PM
ਪਾਕਿਸਤਾਨ ਭਾਰਤੀ ਫੌਜ ਵੱਲੋਂ ਮਾਰੇ ਗਏ ਆਪਣੇ ਜਵਾਨਾਂ ਦੀਆਂ ਲਾਸ਼ਾਂ ਚੁੱਕ ਰਿਹਾ

ਨਵੀਂ ਦਿੱਲੀ:

ਜਦੋਂ ਵੀ ਪਾਕਿਸਤਾਨ ਨੇ ਭਾਰਤ ਖਿਲਾਫ ਸਾਜਿਸ਼ ਜਾਂ ਯੁੱਧ ਦੀ ਹਿਮਾਕਤ ਕੀਤੀ, ਹਰ ਵਾਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇੱਕ ਵਾਰ ਫਿਰ ਪਾਕਿਸਤਾਨ ਦੀਆਂ ਕੋਸ਼ਿਸ਼ਾਂ 'ਤੇ ਪਾਣੀ ਫਿਰ ਗਿਆ। ਦਰਅਸਲ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਹਾਜੀਪੁਰ ਤੋਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਪਾਕਿਸਤਾਨ ਭਾਰਤੀ ਫੌਜ ਵੱਲੋਂ ਮਾਰੇ ਗਏ ਆਪਣੇ ਜਵਾਨਾਂ ਦੀਆਂ ਲਾਸ਼ਾਂ ਚੁੱਕ ਰਿਹਾ ਹੈ।
ਵੀਡੀਓ ਵਿੱਚ ਪਾਕਿਸਤਾਨੀ ਜਵਾਨ ਹੱਥਾਂ ਵਿੱਚ ਚਿੱਟਾ ਝੰਡਾ ਫੜੇ ਹੋਏ ਦਿਖਾਈ ਦੇ ਰਹੇ ਹਨ। ਇਹ ਸਿਪਾਹੀ ਮਾਰੇ ਗਏ ਸੈਨਿਕਾਂ ਦੀਆਂ ਲਾਸ਼ਾਂ ਨੂੰ ਰੱਸਿਆਂ ਨਾਲ ਲੈ ਕੇ ਜਾ ਰਹੇ ਹਨ। ਪਾਕਿਸਤਾਨ ਦੇ ਇਹ ਸੈਨਿਕ ਜੰਗਬੰਦੀ ਦੀ ਉਲੰਘਣਾ ਦੌਰਾਨ ਭਾਰਤ ਦੀ ਜਵਾਬੀ ਕਾਰਵਾਈ ਦੌਰਾਨ ਮਾਰੇ ਗਏ ਸਨ। ਇਹ ਵੀਡੀਓ 10 ਤੋਂ 11 ਸਤੰਬਰ ਦੇ ਵਿਚਕਾਰ ਦੀ ਦੱਸੀ ਜਾ ਰਹੀ ਹੈ।
ਦੱਸ ਦਈਏ ਜੰਮੂ-ਕਸ਼ਮੀਰ ਦੇ ਕੇਂਦਰ ਵਿੱਚ ਨਰੇਂਦਰ ਮੋਦੀ ਸਰਕਾਰ ਦੇ ਧਾਰਾ 370 ਹਟਾਉਣ ਦੇ ਫੈਸਲੇ ਤੋਂ ਬਾਅਦ ਤੋਂ ਪਾਕਿਸਤਾਨ ਕਈ ਕੋਸ਼ਿਸ਼ਾਂ ਕਰ ਰਿਹਾ ਹੈ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਕਸ਼ਮੀਰ ਦੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਪਾਕਿਸਤਾਨੀ ਫੌਜ ਵੱਲੋਂ ਐਲਓਸੀ ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਭਾਰਤੀ ਖੁਫੀਆ ਵਿਭਾਗ ਨੂੰ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਵੀ ਖ਼ਬਰ ਮਿਲੀ ਸੀ ਜਿਸ ਮਗਰੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED