ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਘਿਰੇ ਰਹਿਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲੈਣ ਦਾ ਸਮਰਥਨ

Jun 26 2019 04:02 PM
ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਘਿਰੇ ਰਹਿਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲੈਣ ਦਾ ਸਮਰਥਨ

ਚੰਡੀਗੜ੍ਹ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦ ਸਿੰਘ ਨੇ ਲਗਾਤਾਰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਘਿਰੇ ਰਹਿਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲੈਣ ਦਾ ਸਮਰਥਨ ਕੀਤਾ ਹੈ। ਪੰਜਾਬ ਪੁਲਿਸ ਨੇ ਅਜਿਹੇ ਤਕਰੀਬਨ 200 ਵਿਅਕਤੀਆਂ ਦੀ ਸ਼ਨਾਖ਼ਤ ਕਰ ਲਈ ਹੈ।
ਆਪਣੇ ਉੱਚ ਅਧਿਕਾਰੀਆਂ ਅਤੇ ਕੁਝ ਵਿਧਾਇਕਾਂ ਨਾਲ ਆਹਮੋ-ਸਾਹਮਣੇ ਅਤੇ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਨਸ਼ੇ ਦੀ ਰੋਕਥਾਮ ਦੇ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾਮਲਿਆਂ ਦੇ ਨਿਬੇੜੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟ ਦਾ ਗਠਨ ਕਰਨ 'ਤੇ ਵੀ ਵਿਚਾਰ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨਾਰਕੋਟਿਕਸ ਬਿਊਰੋ (NCB) ਦੀਆਂ ਟੀਮਾਂ ਨੂੰ ਪੂਰਾ ਸਮਰਥਨ ਦੇਵੇਗੀ ਤਾਂ ਜੋ ਸੂਬੇ ਵਿੱਚ ਨਸ਼ੇ ਦੀ ਰੋਕਥਾਮ ਵਧੀਆ ਤਰੀਕੇ ਨਾਲ ਕੀਤੀ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਚੇਤਾਵਨੀ ਦਿੱਤੀ ਕਿ ਜੋ ਵੀ ਮੁਲਾਜ਼ਮ ਜਾਂ ਅਧਿਕਾਰੀ ਨਸ਼ੇ ਫੈਲਾਉਣ ਵਿੱਚ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਤਾਂ ਹੋਵੇਗੀ ਹੀ, ਨਾਲ ਹੀ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇਗਾ ਨਹੀਂ ਜ਼ਬਰੀ ਸੇਵਾਮੁਕਤ ਕੀਤਾ ਜਾਵੇਗਾ। ਕੈਪਟਨ ਨੇ ਨਸ਼ਿਆਂ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ ਟੌਲਰੈਂਸ ਪੌਲਿਸੀ 'ਤੇ ਚੱਲਣ ਦੀ ਗੱਲ ਵੀ ਦੁਹਰਾਈ।

© 2016 News Track Live - ALL RIGHTS RESERVED