ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

Sep 23 2019 12:16 PM
ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ:

ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਹਾਲ ਹੀ ਵਿੱਚ ਪਾਕਿਸਤਾਨ ਵੱਲੋਂ ਭੇਜੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਪੰਜ AK- 47, ਪਿਸਤੌਲ, ਗ੍ਰੇਨੇਡ ਤੇ ਸੈਟੇਲਾਈਟ ਫੋਨ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਦੇ ਮੌਜੂਦਾ ਹਾਲਾਤਾਂ ਵਿੱਚ ਪਾਕਿਸਤਾਨ ਨੇ ਪੰਜਾਬ ਸਰਹੱਦ ਨੂੰ ਹਥਿਆਰਾਂ ਦੀ ਤਸਕਰੀ ਲਈ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ।
ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਇਨ੍ਹਾਂ ਮੌਡਿਊਲਜ਼ ਕੋਲੋਂ ਪੰਜ AK 47, 16 ਮੈਗਜ਼ੀਨ, 472 ਰੌਂਦ, ਚੀਨੀ ਪ੍ਰੋਹਿਬਿਟਿਡ 4 ਪਿਸਤੌਲ, 8 ਮੈਗਜ਼ੀਨ ਵਿੱਚ 72 ਗੋਲ਼ੀਆਂ, 9 ਹੈਂਡ ਗ੍ਰੇਨੇਡ, 5 ਸੈਟੇਲਾਈਟ ਫੋਨ, 2 ਮੋਬਾਈਲ ਤੇ 2 ਵਾਇਰਲੈਸ ਸੈਟ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 10 ਲੱਖ FINC ਦੀ ਵੀ ਬਰਾਮਦਗੀ ਹੋਈ ਹੈ।
ਫੜੇ ਗਏ ਇਨ੍ਹਾਂ ਅੱਤਵਾਦੀਆਂ ਦੇ ਪਾਕਿਸਤਾਨ ਤੇ ਜਰਮਨੀ ਦੇ ਅੱਤਵਾਦੀਆਂ ਨਾਲ ਸਬੰਧ ਸੀ। ਇਹ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਹਨ। ਕੌਮਾਂਤਰੀ ਅੱਤਵਾਦੀਆਂ ਨਾਲ ਤਾਰ ਜੁੜੇ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਜਾਂਚ NIA ਨੂੰ ਸੌਂਪਣ ਦੇ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਪਾਕਿਸਤਾਨ ਤੋਂ ਡਰੋਨ ਜ਼ਰੀਏ ਹਥਿਆਰਾਂ ਦੀ ਸਪਲਾਈ ਹੁੰਦੀ ਹੈ।
ਇਨ੍ਹਾਂ ਅੱਤਵਾਦੀਆਂ ਨੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ 'ਚ ਵੱਡੇ ਅੱਤਵਾਦੀ ਹਮਲੇ ਨੂੰ ਅੰਜ਼ਾਮ ਦੇਣਾ ਸੀ। ਇਨ੍ਹਾਂ ਦਹਿਸ਼ਤਗਰਦਾਂ ਤੋਂ ਵੱਡੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ 'ਚ ਬਲਵੰਤ ਸਿੰਘ ਬਾਬਾ, ਆਕਾਸ਼ਦੀਪ ਸਿੰਘ, ਹਰਭਜਨ ਤੇ ਬਲਬੀਰ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚੋਂ ਅਕਾਸ਼ਦੀਪ ਤੇ ਬਲਵੰਤ ਦਾ ਪਹਿਲਾਂ ਵੀ ਕ੍ਰਿਮੀਨਲ ਰਿਕਾਰਡ ਦਰਜ ਹੈ। ਦਹਿਸ਼ਤਗਰਦਾਂ ਦੇ ਤਾਰ ਅੰਤਰ-ਰਾਸ਼ਟਰੀ ਪੱਧਰ ਤੇ ਜੁੜੇ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਜਾਂਚ NIA ਨੂੰ ਸੌਂਪਣ ਦਾ ਫੈਸਲਾ ਲਿਆ ਗਿਆ ਹੈ।
ਕਸ਼ਮੀਰ ਦੇ ਮੌਜੂਦਾ ਹਾਲਾਤ ਚ ਪਾਕਿਸਤਾਨ ਨੇ ਪੰਜਾਬ ਸਰਹੱਦ ਨੂੰ ਹਥਿਆਰਾਂ ਦੀ ਤਸਕਰੀ ਲਈ ਇਸਤੇਮਾਲ ਕਰਨਾ ਸ਼ੁਰੂ ਕੀਤਾ ਹੈ। ਅੰਮ੍ਰਿਤਸਰ ਦੇ ਸਪੈਸ਼ਲ ਆਪਰੇਸ਼ਨ ਸੈਲ ਨੇ ਇਹ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅੱਤਵਾਦੀ ਸੰਗਠਨ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚੀਫ਼ ਰਣਜੀਤ ਸਿੰਘ ਨੀਟਾ ਨੇ ਜਰਮਨੀ 'ਚ ਬੈਠੇ ਆਪਣੇ ਸਹਿਯੋਗੀ ਗੁਰਮੀਤ ਉਰਫ਼ ਬੱਗਾ ਜ਼ਰੀਏ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਮਿਲ ਕੇ ਪੂਰੀ ਸਾਜ਼ਿਸ਼ ਘੜੀ।

© 2016 News Track Live - ALL RIGHTS RESERVED