ਭਾਰਤ ਨੇ ਵੈਸਟ ਇੰਡੀਜ਼ ਤੋਂ ਤਿੰਨ T-20 ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ

Aug 07 2019 02:21 PM
ਭਾਰਤ ਨੇ ਵੈਸਟ ਇੰਡੀਜ਼ ਤੋਂ ਤਿੰਨ T-20 ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ

ਭਾਰਤ ਨੇ ਵੈਸਟ ਇੰਡੀਜ਼ ਤੋਂ ਤਿੰਨ T-20 ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਭਾਰਤ ਦੀ ਜਿੱਤ ਦੇ ਹੀਰੋ ਦੀਪਕ ਚਹਿਰ, ਰਿਸ਼ਭ ਪੰਤ ਤੇ ਵਿਰਾਟ ਕੋਹਲੀ ਰਹੇ। ਚਹਿਰ ਨੇ ਤਿੰਨ ਵਿਕਟਾਂ ਲਈਆਂ ਜਦਕਿ ਪੰਤ ਨੇ 65 ਦੌੜਾਂ ਦੀ ਨਾਬਾਦ ਪਾਰੀ ਖੇਡੀ। ਕਪਤਾਨ ਵਿਰਾਟ ਕੋਹਲੀ ਨੇ ਵੀ ਮੈਚ ਜਿੱਤਣ ਲਈ 59 ਦੌੜਾਂ ਦਾ ਯੋਗਦਾਨ ਪਾਇਆ।
ਬੀਤੇ ਕੱਲ੍ਹ ਹੋਏ ਮੈਚ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਸੀ। ਦੀਪਕ ਚਹਿਰ ਨੇ ਸ਼ੁਰੂਆਤ ਵਿੱਚ ਹੀ ਵੈਸਟ ਇੰਡੀਜ਼ ਦੇ ਤਿੰਨ ਖਿਡਾਰੀਆਂ ਨੂੰ ਆਊਟ ਕਰਕੇ ਵਿਰੋਧੀ ਟੀਮ 'ਤੇ ਦਬਾਅ ਬਣਾ ਲਿਆ ਸੀ। ਕੇਰਨ ਪੋਲਾਰਡ ਦੇ 58 ਤੇ ਰੋਵਮੈਨ ਪਾਵੇਲ ਨੇ ਨਾਬਾਦ 32 ਦੌੜਾਂ ਦੀ ਪਾਰੀ ਖੇਡ ਕੇ ਵਿੰਡੀਜ਼ ਨੂੰ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ 'ਤੇ 146 ਦੌੜਾਂ ਦੇ ਸਨਮਾਨਜਨਕ ਸਕੋਰ 'ਤੇ ਪਹੁੰਚਾਇਆ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED