ਸੁਖਬੀਰ ਬਾਦਲ ਅੱਜ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ

Feb 06 2019 03:48 PM
ਸੁਖਬੀਰ ਬਾਦਲ ਅੱਜ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ

ਚੰਡੀਗੜ੍ਹ:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਹ ਚੰਡੀਗੜ੍ਹ ਵਿੱਚ ਮੌਜੂਦ ਹਨ ਪਰ ਕਮੇਟੀ ਅੱਗੇ ਪੇਸ਼ ਹੋਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਅੱਜ ਅਕਾਲੀ ਦਲ-ਬੀਜੇਪੀ ਦੀ ਤਾਲਮੇਲ ਕਮੇਟੀ ਦੀ ਬੈਠਕ 'ਚ ਮੌਜੂਦ ਰਹਿਣਗੇ।
ਯਾਦ ਰਹੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਤੋਂ 6 ਫਰਵਰੀ ਤੱਕ ਜਵਾਬ ਤਲਬ ਕੀਤਾ ਸੀ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਸੀ। ਅੱਜ 15 ਦਿਨਾਂ ਦਾ ਸਮਾਂ ਪੂਰਾ ਹੋ ਗਿਆ ਹੈ ਪਰ ਸੁਖਬੀਰ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ।
ਸੁਖਬੀਰ ਬਾਦਲ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਖਿਲਾਫ ਗਲਤ ਤੇ ਮਰਿਆਦਾ ਤੋਂ ਬਾਹਰਲੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਲਈ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪਹੁੰਚਿਆ ਸੀ।

© 2016 News Track Live - ALL RIGHTS RESERVED