ਦਸੰਬਰ ਦੇ ਅੰਤ ਤੱਕ ਪੰਜਾਬ ਦੇ ਸਾਰੇ ਲੋਕਸਭਾ ਖੇਤਰਾਂ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Oct 24 2018 04:08 PM
ਦਸੰਬਰ ਦੇ ਅੰਤ ਤੱਕ ਪੰਜਾਬ ਦੇ ਸਾਰੇ ਲੋਕਸਭਾ ਖੇਤਰਾਂ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਨੇ ਐਲਾਨ ਕੀਤਾ ਹੈ ਕਿ ਦਸੰਬਰ ਦੇ ਅੰਤ ਤੱਕ ਪੰਜਾਬ ਦੇ ਸਾਰੇ ਲੋਕਸਭਾ ਖੇਤਰਾਂ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਮੰਗਲਵਾਰ ਨੂੰ ਇੱਥੇ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ 'ਆਪ' ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਮੀਦਵਾਰ ਚੋਣ ਪ੍ਰਕਿਰਿਆ ਦਾ ਪਹਿਲਾ ਪੜਾਅ ਨਵੰਬਰ ਅੰਤ ਤੱਕ ਮੁਕੰਮਲ ਹੋ ਜਾਵੇਗਾ ਅਤੇ ਦਸੰਬਰ ਦੇ ਅੰਤ ਤੱਕ ਉਮੀਦਵਾਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਕੋਰ ਕਮੇਟੀ ਪੰਜਾਬ ਵਲੋਂ ਹੀ ਨੇਪਰੇ ਚੜ੍ਹਾਈ ਜਾਵੇਗੀ, ਕੋਰ ਕਮੇਟੀ ਵਲੋਂ ਚੁਣੇ ਗਏ ਨਾਮ ਅੰਤਿਮ ਮੋਹਰ ਲਈ ਪਾਰਟੀ ਦੀ ਰਾਸ਼ਟਰੀ ਪੀ. ਏ. ਸੀ. ਕੋਲ ਭੇਜੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜੇ ਤੱਕ ਪਾਰਟੀ ਵਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਲੋਕਤੰਤਰਿਕ ਹੋਵੇਗੀ। ਕਿਸੇ ਵੀ ਸ਼ਿਕਾਇਤ ਜਾਂ ਇਤਰਾਜ਼ ਨੂੰ ਕੋਰ ਕਮੇਟੀ ਖ਼ੁਦ ਸੁਣੇਗੀ।

'ਆਪ' ਕੋਰ ਕਮੇਟੀ ਨੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਇਕ ਵੱਡੀ ਅਤੇ ਭਿਅੰਕਰ ਤ੍ਰਾਸਦੀ ਕਰਾਰ ਦਿੰਦੇ ਹੋਏ ਸਾਰੇ ਮ੍ਰਿਤਕਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਇਸ ਬਾਰੇ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਇਸ ਹਾਦਸੇ ਦੀ ਨਿਰਪੱਖ ਜਾਂਚ ਕਰਾਏ। ਉਨ੍ਹਾਂ ਕਿਹਾ ਕਿ ਜਾਂਚ ਨਿਆਇਕ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।

© 2016 News Track Live - ALL RIGHTS RESERVED