ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ

Sep 21 2019 01:35 PM
ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ

ਚੰਡੀਗੜ੍ਹ:

ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਅਕਸਰ ਹੀ ਆਪਣੇ ਗੀਤਾਂ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਬੇਸ਼ੱਕ ਅੱਜ ਦੀ ਨੌਜਵਾਨ ਪੀੜੀ ਨੂੰ ਖੂਬ ਪਸੰਦ ਆਉਂਦੇ ਹਨ ਪਰ ਸਮਾਜ ਦਾ ਇੱਕ ਤਬਕਾ ਉਨ੍ਹਾਂ ਦੀ ਲੱਚਰ ਗਾਇਕੀ ਦਾ ਹਮੇਸ਼ਾ ਹੀ ਵਿਰੋਧ ਕਰਦਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਗਾਣਿਆਂ ‘ਚ ਹਥਿਆਰਾਂ ਨੂੰ ਕਾਫੀ ਵਧਾਵਾ ਦਿੰਦੇ ਹਨ।
ਹਾਲ ਹੀ ‘ਚ ਸਿੱਧੂ ਦਾ ਨਵਾਂ ਗਾਣਾ ‘ਜੱਟੀ ਜਿਓਣੇ ਮੌੜ ਵਰਗੀ’ ਸੋਸ਼ਲ ਮੀਡੀਆ ਯੂ-ਟਿਊਬ ‘ਤੇ ਰਿਲੀਜ਼ ਹੋਇਆ ਹੈ। ਗਾਣਾ ਅਜੇ ਸਿਰਫ ਆਡੀਓ ‘ਚ ਆਇਆ ਹੈ ਪਰ ਇਸ ਦੇ ਆਉਂਦੇ ਹੀ ਗਾਣੇ ਨਾਲ ਇੱਕ ਵਿਵਾਦ ਜੁੜ ਗਿਆ ਹੈ। ਇਸ ਕਰਕੇ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਇਸ ਤੋਂ ਬਾਅਦ ਅੱਜ ਸਵੇਰੇ ਹੀ ਉਸ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਜੀ ਦਾ ਨਾਂ ਲੈਣ ‘ਤੇ ਆਪਣੀ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਸ ਤੋਂ ਮੁਆਫੀ ਵੀ ਮੰਗੀ। ਇਸ ਦੇ ਨਾਲ ਉਨ੍ਹਾਂ ਨੇ ਵੀਡੀਓ ‘ਚ ਆਪਣਾ ਗਾਣਾ ਲੀਕ ਹੋਣ ਦੀ ਗੱਲ ਕੀਤੀ ਤੇ ਗਾਣੇ ਦੇ ਬੋਲ ਬਦਲਣ ਦੀ ਗੱਲ ਵੀ ਕੀਤੀ।
ਇਸ ਗਾਣੇ ‘ਤੇ ਭਖਦੇ ਵਿਵਾਦ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ। ਜਿਸ ‘ਚ ਉਸ ‘ਤੇ ਮਾਈ ਭਾਗੋ ਅਤੇ ਸਿੱਖਾਂ ਦੇ ਕੁਝ ਕਕਾਰਾਂ ‘ਤੇ ਗਲਤ ਗਾਣਾ ਗਾਉਣ ਦਾ ਇਲਜ਼ਾਮ ਲੱਗਾ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਅੇਸਐਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿਕਾਇਤ ਅੱਗੇ ਭੇਜ ਦਿੱਤੀ ਹੈ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED