ਅਗਲੇ ਚਾਰ ਦਿਨ ਚੰਗੀ ਬਾਰਸ਼ ਹੋਣ ਦੀ ਸੰਭਾਵਨਾ

Jul 10 2019 06:58 PM
ਅਗਲੇ ਚਾਰ ਦਿਨ ਚੰਗੀ ਬਾਰਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ:

ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਸ਼ ਹੋਈ। ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਚੰਗੀ ਬਾਰਸ਼ ਹੋਈ ਜਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਤੇ ਹਰਿਆਣਾ ਲਈ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮੌਨਸੂਨ ਦਾ ਦਬਾਅ ਕੁਝ ਘਟਿਆ ਹੈ ਪਰ ਅਗਲੇ ਦਿਨਾਂ ਵਿੱਚ ਚੰਗੀ ਬਾਰਸ਼ ਹੋਣ ਦੀ ਉਮੀਦ ਹੈ।
ਮੰਗਲਵਾਰ ਨੂੰ ਵੀ ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਬਾਰਸ਼ ਹੋਈ ਸੀ।

© 2016 News Track Live - ALL RIGHTS RESERVED