ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼

Jul 09 2019 01:43 PM
ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼

ਚੰਡੀਗੜ੍ਹ:

ਅੱਜ ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਸਭ ਤੋਂ ਵੱਧ ਬਾਰਸ਼ ਹਿਮਾਚਲ ਪ੍ਰਦੇਸ਼ ਵਿੱਚ ਹੋਈ। ਇੱਥੇ ਮਾਨਸੂਨ ਪ੍ਰਦੇਸ਼ ‘ਚ ਦਸਤਕ ਦੇ ਚੁੱਕਿਆ ਹੈ। ਇਸ ਨਾਲ ਚੰਗੀ ਬਾਰਸ਼ ਹੋ ਰਹੀ ਹੈ। ਇਸੇ ਤਰ੍ਹਾਂ ਅੱਜ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਬਾਰਸ਼ ਹੋਏਗੀ।
ਹਿਮਾਚਲ ਤੋਂ ਆਈ ਰਿਪੋਰਟ ਮੁਤਾਬਕ ਅੱਜ ਸ਼ਿਮਲਾ ‘ਚ ਸਵੇਰੇ ਧੁੰਦ ਦੇਖਣ ਨੂੰ ਮਿਲੀ। ਇਸ ਕਰਕੇ ਪ੍ਰਸਾਸ਼ਨ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਸ਼ ਹੋ ਰਹੀ ਹੈ। ਸ਼ਿਮਲਾ ਧੁੰਦ ਤੇ ਹਨ੍ਹੇਰੇ ‘ਚ ਹੈ ਜਿਸ ਕਰਕੇ ਲੋਕਾਂ ਨੂੰ ਦਿਨ ‘ਚ ਹੀ ਲਾਈਟਾਂ ਆਨ ਕਰਨੀਆਂ ਪਈਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚਾਰ ਦਿਨ ਲਈ ਯੈਲੋ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਨੂੰ ਕਿਹਾ ਗਿਆ ਹੈ। ਵਿਭਾਗ ਵੱਲੋਂ ਭਾਰੀ ਬਾਰਸ਼ ਹੋਣ ਦੀ ਉਮੀਦ ਜਤਾਈ ਗਈ ਹੈ।
ਬੀਤੇ 24 ਘੰਟਿਆਂ ‘ਚ ਕਈ ਖੇਤਰਾਂ ‘ਚ ਬਾਰਸ਼ ਹੋਈ ਹੈ ਤੇ ਕਸੌਲੀ ‘ਚ ਸਭ ਤੋਂ ਜ਼ਿਆਦਾ ਬਾਰਸ਼ ਰਿਕਾਰਡ ਕੀਤੀ ਗਈ ਹੈ। ਉਂਝ ਇਹ ਬਾਰਸ਼ ਫਸਲਾਂ ਲਈ ਸੰਜੀਵਨੀ ਬੂਟੀ ਜਿਹੀ ਹੈ।

© 2016 News Track Live - ALL RIGHTS RESERVED