ਅਦਾਲਤ ਨੇ 14 ਜਨਵਰੀ ਨੂੰ ਸੱਜਣ ਦੀ ਅਪੀਲ 'ਤੇ ਸੁਣਵਾਈ ਤੈਅ

Jan 11 2019 03:21 PM
ਅਦਾਲਤ ਨੇ 14 ਜਨਵਰੀ ਨੂੰ ਸੱਜਣ ਦੀ ਅਪੀਲ 'ਤੇ ਸੁਣਵਾਈ ਤੈਅ

ਨਵੀਂ ਦਿੱਲੀ:

ਸੰਨ 1984 ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਦੀ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਅਦਾਲਤ ਨੇ 14 ਜਨਵਰੀ ਨੂੰ ਸੱਜਣ ਦੀ ਅਪੀਲ 'ਤੇ ਸੁਣਵਾਈ ਤੈਅ ਕੀਤੀ ਹੈ।
ਸੱਜਣ ਕੁਮਾਰ ਨੇ ਬੀਤੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਸੀ।
ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ। ਹੁਣ ਸੱਜਣ ਕੁਮਾਰ ਆਪਣੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਤੇ 14 ਜਨਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ।

© 2016 News Track Live - ALL RIGHTS RESERVED