ਜੇਕਰ ਹਵਾ ਨੂੰ ਪ੍ਰਦੂਸ਼ਿਤ ਹੋਣ ਨਾਂ ਬਚਾਇਆ ਤਾਂ ਬਹੁਤ ਦੇਰ ਹੋ ਜਾਵੇਗੀ:ਡਾ. ਅਮਰੀਕ ਸਿੰਘ

Oct 18 2019 04:20 PM
ਜੇਕਰ ਹਵਾ ਨੂੰ ਪ੍ਰਦੂਸ਼ਿਤ ਹੋਣ ਨਾਂ ਬਚਾਇਆ ਤਾਂ ਬਹੁਤ ਦੇਰ ਹੋ ਜਾਵੇਗੀ:ਡਾ. ਅਮਰੀਕ ਸਿੰਘ
 

ਦਫ਼ਤਰ ਜ਼ਿਲ•ਾਂ ਲੋਕ ਸੰਪਰਕ ਅਫ਼ਸਰ, ਪਠਾਨਕੋਟ
ਪਠਾਨਕੋਟ

ਸਕੱਤਰ ਖੇਤੀਬਾੜੀ ਪੰਜਾਬ ਡਾ. ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੀਆ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼ੀ ਰਾਮਵੀਰ ਦੀ ਰਹਿਨੁਮਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਵਿੱਖੇ ਸਕੂਲੀ ਬੱਚਿਆਂ ਦਾ ਜਾਗੁਰੁਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਤਕਰੀਬਨ 400 ਵਿਦਿਆਰਥੀ/ਵਿਦਿਆਰਥਣਾਂ ਸ਼ਾਮਿਲ ਹੋਇਆ ਏ।ਇਹ ਜਾਗਰੁਕਤਾ ਪ੍ਰੋਗਰਾਮ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।
ਪ੍ਰਿੰਸੀਪਲ ਸ਼੍ਰੀ ਅਸ਼ਨਵੀ ਕੁਮਾਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕੀਤਾ ।ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਦਿੱਤ ਸਿੰਘ,ਸੁਭਾਸ ਚੰਦਰ ਖੇਤੀਬਾੜੀ ਉਪ ਨਿਰੀਖਕ,ਅੰਸ਼ੁਮਨ,ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਜੀਵਨ ਲਾਲ,ਰਘਬੀਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।
        ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤਾਂ ਵਿੱਚ ਤਵੀਆਂ,ਰੋਟਾਵੁਟਰ,ਚੌਪਰ,ਮਲਚਰ ਨਾਲ ਦਬਾ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ 550ਵਾਂ ਗੁਰਪੁਰਬ ਮਨੁÀਣ ਦੇ ਸੰਬੰਧ ਵਿੱਚ ਵਿਸ਼ਵ ਭਰ ਤੋਂ ਬਹੁਤ ਸਾਰੀ ਸੰਗਤ ਨਵੰਬਰ ਮਹੀਨੇ ਪੰਜਾਬ ਆ ਰਹੀ ਹੈ,ਜੇਕਰ ਸੰਗਤ ਨੂੰ ਪੰਜਾਬ ਵਿੱਚ ਸਾਹ ਲੈਣ ਪਈ ਪ੍ਰਦੂਸ਼ਿਤ ਹਵਾ ਲੇਗੀ ਤਾਂ ਉਨਾਂ ਦੀ ਸੋਚ ਕਿਹੋ ਜਿਹੀ ਹੋਵੇਗੀ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਿਛਲੇ ਦਿਨੀਂ ਯੂ ਐਨ ਉ  ਦੀ ਅਸ਼ੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ  ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਹੋÂ ਪ੍ਰਦੂਸ਼ਿਤ ਹੋਣ ਤੋਂ ਬਚਾÀਣਾ ਪਵੇਗਾ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ।
ਪਿੰਸੀਪਲ ਅਸ਼ਵਨੀ ਕੁਮਾਰ ਨੇ ਕਿਹਾ ਕਿ ਦੀਵਾਲੀ ਦੇ ਮੌਕੇ ਆਤਿਸ਼ਬਾਜੀ ਨਾਲ ਵੀ ਬਹੁਤ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਬਚਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED