ਦਿੱਲੀ ਦੀ ਪਟਿਆਲਾ ਕੋਰਟ ਨੇ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ

Jan 09 2019 03:21 PM
ਦਿੱਲੀ ਦੀ ਪਟਿਆਲਾ ਕੋਰਟ ਨੇ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ

ਨਵੀਂ ਦਿੱਲੀ:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਦਿੱਲੀ ਦੀ ਪਟਿਆਲਾ ਕੋਰਟ ਨੇ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹੁਣ ਜੀਕੇ ਖਿਲਾਫ ਕੇਸ ਦਰਜ ਹੋ ਸਕਦਾ ਹੈ। ਜੀਕੇ ਖ਼ਿਲਾਫ਼ ਕਮੇਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹਨ।
ਪਟਿਆਲਾ ਹਾਊਸ ਅਦਾਲਤ ਦੇ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸੱਤ ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਜੀਕੇ ਦੇ ਵਕੀਲਾਂ ਨੇ ਤਰਕ ਦਿੱਤਾ ਕਿ ਹੇਠਲੀ ਅਦਾਲਤ ਨੇ ਜੋ ਫ਼ੈਸਲਾ ਲਿਆ, ਉਹ ਗ਼ਲਤ ਸੀ। ਇਸ ਲਈ ਜੀਕੇ ਖ਼ਿਲਾਫ਼ ਹੇਠਲੀ ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਦਿੱਤੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ ਸ਼ੰਟੀ ਦੇ ਵਕੀਲ ਰਾਜਿੰਦਰ ਛਾਬੜਾ ਨੇ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਨੇ ਸਾਰੇ ਸਬੂਤਾਂ ਨੂੰ ਦੇਖਦਿਆਂ ਜੀਕੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਹੀ ਤੇ ਢੁੱਕਵਾਂ ਫ਼ੈਸਲਾ ਕੀਤਾ ਸੀ।

© 2016 News Track Live - ALL RIGHTS RESERVED