ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ

Sep 21 2019 01:21 PM
ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ

ਬਠਿੰਡਾ:

ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬਠਿੰਡਾ ਦੇ ਤਲਵੰਡੀ ਸਾਬੋ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਮੀਤ ਸਿੰਘ ਕਰੀਬ ਇੱਕ ਸਾਲ ਤੋਂ ਨਸ਼ੇ ਦੀ ਚਪੇਟ ‘ਚ ਫਸੀਆ ਹੋਇਆ ਸੀ। ਬੀਤੇ ਦਿਨ ਉਸ ਨੇ ਚਿੱਟੇ ਦੀ ਓਵਰਡੋਜ਼ ਲੈ ਲਈ ਅਤੇ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਸ ਨੂੰ ਨਿਜੀ ਹਸਪਤਾਲ ‘ਚ ਭਰਤੀ ਕੀਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED