ਬੈਂਕਾਂ ਦੇ ਰਲੇਵੇਂ ਨਾਲ ਇੱਕ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਏਗੀ

Sep 02 2019 12:42 PM
ਬੈਂਕਾਂ ਦੇ ਰਲੇਵੇਂ ਨਾਲ ਇੱਕ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਏਗੀ

ਚੇਨਈ:

ਵਿੱਤ ਮੰਤਰੀ ਨਿਰਨਲਾ ਸੀਤਾਰਮਨ ਨੇ ਕਿਹਾ ਹੈ ਕਿ ਬੈਂਕਾਂ ਦੇ ਰਲੇਵੇਂ ਨਾਲ ਇੱਕ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਏਗੀ। ਕਈ ਬੈਂਕ ਯੂਨੀਅਨਾਂ ਦਾ ਦਾਅਵਾ ਹੈ ਕਿ ਬੈਂਕਾਂ ਦੇ ਰਲੇਵੇਂ ਬਾਅਦ ਮੁਲਾਜ਼ਮਾਂ ਵਿੱਚ ਕਟੌਤੀ ਕੀਤੀ ਜਾਏਗੀ। ਅੱਜ ਵਿੱਤ ਮੰਤਰੀ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ।
ਸੀਤਾਰਮਨ ਨੇ ਕਿਹਾ ਕਿ ਇਹ ਬਿਲਕੁਲ ਤੱਥਹੀਣ ਗੱਲ ਹੈ। ਉਨ੍ਹਾਂ ਬੈਂਕ ਯੂਨੀਅਨਾਂ ਨੂੰ ਯਕੀਨ ਦਿਵਾਇਆ ਕਿ ਜਦੋਂ ਉਨ੍ਹਾਂ ਬੈਂਕਾਂ ਦੇ ਰਲੇਵੇਂ ਦੀ ਗੱਲ ਕਹੀ ਸੀ ਤਾਂ ਨਾਲ ਇਹ ਵੀ ਸਪਸ਼ਟ ਕੀਤਾ ਸੀ ਕਿ ਰਲੇਵੇਂ ਬਾਅਦ ਬੈਂਕ ਦੇ ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਏਗਾ।
ਦੱਸ ਦੇਈਏ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਈ ਬੈਂਕਾਂ ਨੂੰ ਆਪਸ ‘ਚ ਮਰਜ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਇੱਕ ਵੱਡੇ ਐਲਾਨ ਤੋਂ ਬਾਅਦ ਹੁਣ ਦੇਸ਼ ‘ਚ ਸਰਕਾਰੀ ਬੈਂਕਾਂ ਦੀ ਗਿਣਤੀ ਘੱਟ ਕੇ 12 ਰਹਿ ਜਾਵੇਗੀ।

© 2016 News Track Live - ALL RIGHTS RESERVED