ਸਿੱਖਾਂ ਨੂੰ ਕਿਰਪਾਨ ਪਹਿਨਣ ਕਰਕੇ ਰੋਕਿਆ ਨਹੀਂ ਜਾ ਸਕਦਾ

Jan 14 2019 03:54 PM
ਸਿੱਖਾਂ ਨੂੰ ਕਿਰਪਾਨ ਪਹਿਨਣ ਕਰਕੇ ਰੋਕਿਆ ਨਹੀਂ ਜਾ ਸਕਦਾ

ਨਵੀਂ ਦਿੱਲੀ:

ਸ਼ਹਿਰੀ ਖੇਤਰ ਦੀ ਭਰਤੀ ਤੇ ਪ੍ਰੀਖਿਆਵਾਂ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਕਰਕੇ ਰੋਕਿਆ ਨਹੀਂ ਜਾ ਸਕਦਾ। ਇਹ ਨਿਰਦੇਸ਼ ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਜਾਰੀ ਕੀਤੇ ਹਨ। ਨਿਰਦੇਸ਼ਾਂ ਵਿੱਚ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਤੇ ਉਮੀਦਵਾਰਾਂ ਨੂੰ ਹਿਜਾਬ, ਕਿਰਪਾਨ ਜਾਂ ਉਨ੍ਹਾਂ ਦੇ ਧਾਰਮਿਕ ਆਸਥਾ ਦੇ ਚਿੰਨ੍ਹ ਪ੍ਰੀਖਿਆ ਕੇਂਦਰ ਵਿੱਚ ਲਿਜਾਣ ਦੀ ਆਗਿਆ ਦੇਣ ਲਈ ਕਿਹਾ ਗਿਆ ਹੈ।
ਕਮਿਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ ਆਮ ਪ੍ਰਸ਼ਾਸਨ ਵਿਭਾਗ ਨੇ ਸਾਰੇ ਮੁੱਖ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਪ੍ਰੀਖਿਆਵਾਂ ਦੌਰਾਨ ਘੱਟ ਗਿਣਤੀ ਭਾਈਚਾਰੇ ਤੋਂ ਆਉਣ ਵਾਲੇ ਉਮੀਦਵਾਰਾਂ ਦਾ ਡ੍ਰੈਸ ਕੋਡ ਤੈਅ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਘੱਟ ਗਿਣਤੀ ਕਮਿਸ਼ਨ ਦੇ ਮੁਖੀ ਜ਼ਫ਼ਰੁਲ ਇਸਲਾਮ ਖ਼ਾਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਤੋਂ ਮਿਲਣ ਵਾਲੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।
ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਸਮੇਂ ਉਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਕਿਉਂਕਿ ਉੱਥੇ ਉਨ੍ਹਾਂ ਦੀ ਆਸਥਾ ਨਾਲ ਜੁੜੀਆਂ ਚੀਜ਼ਾਂ ਨੂੰ ਹਟਾਉਣ ਲਈ ਕਿਹਾ ਜਾਂਦਾ ਹੈ। ਕਮਿਸ਼ਨ ਨੇ ਕਿਹਾ ਕਿ ਮੁਸਲਿਮ ਔਰਤਾਂ ਨੂੰ ਹਿਜਾਬ ਪਹਿਨਣ ਦੇ ਧਾਰਮਿਕ ਹੱਕ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਅਤੇ ਨਾ ਹੀ ਸਿੱਖਾਂ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 25 ਮੁਤਾਬਕ ਤੈਅ ਲੰਬਾਈ ਦੀ ਕਿਰਪਾਨ ਰੱਖਣ ਦੀ ਆਗਿਆ ਹੈ।

© 2016 News Track Live - ALL RIGHTS RESERVED