ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

Oct 17 2019 01:19 PM
ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ



ਪਠਾਨਕੋਟ:

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਐਸ ਡੀ ਕਾਲਜ ਆਫ ਐਜੂਕੇਸ਼ਨ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀ/ਵਿਦਿਆਰਥਣਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਪ੍ਰਿੰਸੀਪਲ ਸ਼੍ਰੀ ਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੰੰਪਿਊਟਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਣ ਲਈ ਸ਼੍ਰੀ ਨਿਰਪਾਲ ਰਾਣਾ ਅਤੇ ਅਮਰਜੀਤ ਸਿੰਘ ਨੇ ਅਹਿਮ  ਯੋਗਦਾਨ ਪਾਇਆ।ਹੋਰਨਾਂ ਤੋਂ ਇਲਾਵਾ ਸ਼੍ਰੀ ਮਤੀ ਸ਼ੁਸ਼ਮਾ  ਗੁਪਤਾ , ਵਿਜੇ ਕੁਮਾਰ, ਰਘਬੀਰ ਸਿੰਘ ਅਤੇ ਜੀਵਨ ਲਾਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ/ਵਿਦਿਆਰਥਣਾਂ ਹਾਜ਼ਰ ਸਨ।
        ਕੰਪਿਊਟਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਪਿੰ੍ਰਸੀਪਲ ਸ਼੍ਰੀ ਮਤੀ ਮੀਨਾਕਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਇਸ ਮੌਕੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ ਦੇ ਕੇ  ਸਨਮਾਨਿਤ ਕੀਤਾ ਗਿਆ।ਅਖੀਰ ਵਿੱਚ ਸ਼੍ਰੀ ਅਮਰਜੀਤ ਸਿੰਘ ਨੇ ਕਾਲਜ ਦੇ ਸਮੁੱਚੇ ਸਟਾਫ,ਵਿਦਿਆਰਥਣਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

© 2016 News Track Live - ALL RIGHTS RESERVED