ਸਵੀਪ ਯੋਜਨਾ ਦੇ ਤਹਿਤ ਗਤੀਵਿਧੀਆਂ ਨੂੰ ਕਰਵਾਉਣ ਲਈ ਵਿਚਾਰ ਵਟਾਂਦਰਾ

Jan 09 2019 02:55 PM
ਸਵੀਪ ਯੋਜਨਾ ਦੇ ਤਹਿਤ ਗਤੀਵਿਧੀਆਂ ਨੂੰ ਕਰਵਾਉਣ ਲਈ ਵਿਚਾਰ ਵਟਾਂਦਰਾ

ਪਠਾਨਕੋਟ

ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ 'ਚ ਵੋਟਰ ਜਾਗਰੂਕਤਾ ਅਭਿਆਨ ਨੂੰ ਤੇਜ਼ ਕਰਨ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਨਰੇਸ਼ ਮਹਾਜਨ ਸੁਪਰਡੈਂਟ ਇੰਜੀਨੀਅਰ ਸਿੰਚਾਈ ਵਿਭਾਗ ਵਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਵੀਪ ਯੋਜਨਾ ਦੇ ਤਹਿਤ ਗਤੀਵਿਧੀਆਂ ਨੂੰ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਨਰੇਸ਼ ਮਹਾਜਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਚੋਣਵੀਂਆਂ ਲਾਇਨਜ਼ ਕਲੱਬਾਂ, ਰੋਟਰੀ ਕਲੱਬ, ਭਾਰਤ ਵਿਕਾਸ ਪ੍ਰੀਸ਼ਦ ਦੀਆਂ ਸ਼ਾਖਾਵਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੋਟਰ ਜਾਗਰੂਕਤਾ ਅਭਿਆਨ ਨਾਲ ਜੋੜਨ ਲਈ ਪਾਰਟਨਰ ਏਜੰਸੀ ਬਣਾਇਆ ਜਾਵੇਗਾ | ਇਸ ਮੌਕੇ ਟੇਕ ਚੰਦ, ਵਿਵੇਕ ਸੈਣੀ, ਚੰਦਨ ਕੁਮਾਰ, ਵਿਕਰਮ ਸੈਣੀ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED