ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ•ਾ ਪ੍ਰੀਸ਼ਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 11 ਜਨਵਰੀ ਨੂੰ

Jan 10 2019 03:03 PM
ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ•ਾ ਪ੍ਰੀਸ਼ਦ ਮੈਂਬਰਾਂ  ਦਾ ਸਹੁੰ ਚੁੱਕ ਸਮਾਗਮ 11 ਜਨਵਰੀ ਨੂੰ


ਪਠਾਨਕੋਟ
ਸਮਾਜਿਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਜੀ ਜ਼ਿਲ•ੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ•ਾ ਪ੍ਰੀਸ਼ਦ ਮੈਂਬਰਾਂ ਨੂੰ 11 ਜਨਵਰੀ ਨੂੰ ਸਹੁੰ ਚਕਾਉਣਗੇ।  ਇਹ ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਗਮ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਜੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਉਨ•ਾਂ ਇਸ ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ•ਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। 
 ਇਸ ਮੌਕੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਸ ਵਾਸਤੇ ਜੋ ਵੀ ਡਿਊਟੀ ਕਿਸੇ ਅਧਿਕਾਰੀ ਦੀ ਲਗਾਈ ਗਈ ਹੈ ਉਸ ਨੂੰ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ। ਇਸ ਮੌਕੇ ਐਸ.ਐਸ.ਪੀ. ਪਠਾਨਕੋਟ ਸ੍ਰੀ ਵੀ.ਐਸ.ਸੋਨੀ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਪੁਲਿਸ ਵਿਭਾਗ ਵੱਲੋਂ  ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ। ਇਸ ਮੋਕੇ ਤੇ ਜਿਲ•ਾ ਪ੍ਰਸਾਸਨ ਟੀਮ ਵੱਲੋਂ ਤਿਆਰੀਆਂ ਦਾ ਜਾਇਜਾ ਵੀ ਲਿਆ ਗਿਆ। 
 ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ),ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਰਮਪਾਲ ਸਿੰਘ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫਸਰ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਤੋਂ ਇਲਾਵਾ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

© 2016 News Track Live - ALL RIGHTS RESERVED