ਜਿਲ•ਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸੁੰਦਰ ਸਾਮ ਅਰੋੜਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

Jan 10 2019 03:03 PM
ਜਿਲ•ਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸੁੰਦਰ ਸਾਮ ਅਰੋੜਾ ਜੀ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ



ਪਠਾਨਕੋਟ

ਜਿਲ•ਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਜੀ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਸ੍ਰੀ ਰਾਮਵੀਰ ਜੀ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਦਾ ਨਿਰੀਖਣ ਕਰਨ ਤੋਂ ਬਾਅਦ ਸਟੇਡੀਅਮ ਵਿਖੇ ਹੀ ਵੱਖ ਵੱੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵੀ.ਐਸ. ਸੋਨੀ ਐਸ.ਐਸ.ਪੀ. ਪਠਾਨਕੋਟ , ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), , ਪਿਰਥੀ ਸਿੰਘ  ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਰਮਪਾਲ ਸਿੰਘ ਜਿਲ•ਾ ਵਿਕਾਸ ਤੇ ਪੰਚਾਇਤ ਅਫਸ਼ਰ , ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਰਵਿੰਦਰ ਸ਼ਰਮਾ ਜ਼ਿਲ•ਾ ਸਿੱਖਿਆ ਅਫ਼ਸਰ(ਸੈਕੰਡਰੀ), ਜਸਮੀਤ ਕੌਰ ਜ਼ਿਲ•ਾ ਖੇਡ ਅਫਸਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ 'ਤੇ ਮੁੱਖ ਮਹਿਮਾਨ ਵੱਲੋਂ ਸਭ ਤੋਂ ਪਹਿਲਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਦਿੱਤੀ ਜਾਵੇਗੀ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨ•ਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ•ਾਂ ਜਿਲ•ਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ ਜਾਣ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਤਿਆਰੀ ਕਰਨ। ਉਨ•ਾਂ ਦੱਸਿਆ ਕਿ ਵੱਖ ਵੱਖ ਅਧਿਕਾਰੀਆਂ 'ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ•ਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੋਕੇ ਤੇ ਉਨ•ਾਂ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ•ਾਂ ਕਿਹਾ ਕਿ 21 ਜਨਵਰੀ, 23 ਜਨਵਰੀ ਨੂੰ ਗਣਤੰਤਰ ਦਿਵਸ ਦੇ ਲਈ ਰਿਹਰਸਲ ਕੀਤੀਆਂ ਜਾਣਗੀਆਂ ਅਤੇ 24 ਜਨਵਰੀ ਨੂੰ ਫੂੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ। 

© 2016 News Track Live - ALL RIGHTS RESERVED