ਟ੍ਰੇਨਿੰਗ ਪ੍ਰਾਪਤ ਕਰਨ ਵਾਲੇ 34 ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ

Jan 11 2019 02:53 PM
ਟ੍ਰੇਨਿੰਗ ਪ੍ਰਾਪਤ ਕਰਨ ਵਾਲੇ 34 ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ




ਪਠਾਨਕੋਟ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਕਮਿਊਨਿਟੀ ਵੈਟਰਨਰੀ ਹਸਪਤਾਲ ਧਾਰਕਲਾਂ ਵਿਖੇ ਪੰਜ ਰੋਜਾ ਬੱਕਰੀ ਪਾਲਣ ਕਿੱਤੇ ਦੀ ਟ੍ਰੇਨਿੰਗ ਲਗਾਈ। ਇਹ ਜਾਣਕਾਰੀ ਡਾ. ਹਰਿੰਦਰ ਸਿੰਘ ਬੈਂਸ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ 34 ਲਾਭਪਾਤਰੀਆਂ ਨੇ ਭਾਗ ਲਿਆ। ਉਨ•ਾਂ ਦੱਸਿਆ ਕਿ ਪੰਜ ਦਿਨ ਦੀ ਟ੍ਰੇਨਿੰਗ ਲੈਣ ਵਾਲੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ ਹਨ। ਜਿਸ ਨਾਲ ਲਾਭਪਾਤਰੀ ਬੈਂਕਾਂ ਤੋਂ ਕਰਜਾ ਲੈ ਕੇ ਆਪਣਾ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰ ਸਕਦੇ ਹਨ। 
 ਉਨ•ਾਂ ਦੱਸਿਆ ਕਿ ਟ੍ਰੇਨਿੰਗ ਦੇ ਸਮਾਪਤੀ ਸਮਾਰੋਹ ਮੌਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਸੀਨੀਅਰ ਵੈਟਰਨਰੀ ਅਫਸਰ ਡਾ. ਕੁਲਦੀਪ ਕੁਮਾਰ ਅਤੇ ਬਲਾਕ ਧਾਰਕਲਾਂ ਦੇ ਬਲਾਕ ਟੈਕਨੋਲੋਜੀ ਮੈਨੇਜਰ ਸ੍ਰੀ ਤਜਿੰਦਰ ਸਿੰਘ ਅਤੇ ਪਸ਼ੂ ਪਾਲਣ ਵਿਭਾਗ, ਸੀ.ਵੀ.ਐਚ. ਦੇ ਅਧਿਕਾਰੀ ਨਰੇਸ਼ ਧੀਮਾਨ ਨੇ ਵੀ ਲਾਭਪਾਤਰੀਆਂ ਨੂੰ ਸੰਬੋਧਨ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ•ਾ ਪਠਾਨਕੋਟ ਦੇ ਕਿਸਾਨਾਂ ਨੂੰ ਵੱਖ-ਵੱਖ ਕਿਤਿਆਂ ਸਬੰਧੀ ਟ੍ਰੇਨਿੰਗ ਮੁਹਈਆ ਕਰਵਾਈ ਜਾਵੇਗੀ। ਜਿਸ ਨਾਲ ਜਿਲ•ੇ ਦੇ ਨੌਜਵਾਨਾਂ/ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਹੋ ਕੇ ਸਹਾਇਕ ਧੰਦਿਆਂ ਨੂੰ ਅਪਨਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਤਮਾ ਸਕੀਮ ਤਹਿਤ ਸੂਰ ਪਾਲਣ ਦੀ ਟ੍ਰੇਨਿੰਗ ਵੀ ਮੁਹਈਆ ਕਰਵਾਈ ਜਾਵੇਗੀ।  ਇਸ ਤੋਂ ਇਲਾਵਾ ਇਸ ਸਮਾਪਤੀ ਸਮਾਰੋਹ ਮੌਕੇ ਡਾ. ਵਿਸ਼ਾਲ ਪਰੋਚ, ਡਾ. ਧੀਰਜ ਅਤੇ ਲਾਭਪਾਤਰੀ ਹਾਜਰ ਸਨ। 

© 2016 News Track Live - ALL RIGHTS RESERVED