26 ਜਨਵਰੀ ਸਮਾਗਮ ਦੀ ਪਹਿਲੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ

Jan 22 2019 03:03 PM
26 ਜਨਵਰੀ  ਸਮਾਗਮ ਦੀ ਪਹਿਲੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ



ਪਠਾਨਕੋਟ
ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕੀਤੇ ਜਾ ਰਹੇ 26 ਜਨਵਰੀ  ਸਮਾਗਮ ਦੀ ਪਹਿਲੀ ਰਿਹਰਸਲ ਦਾ ਸ. ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਜਾਇਜਾ ਲਿਆ। ਜਿਕਰਯੋਗ ਹੈ ਕਿ ਜਿਲ•ਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾ ਰਿਹਾ ਹੈ ਸਮਾਰੋਹ ਨੂੰ ਲੈ ਕੇ ਵੱਖ ਵੱਖ ਸਕੂਲਾਂ ਵੱਲੋਂ ਅੱਜ ਰਿਹਰਸਲ ਸੁਰੂ ਕੀਤੀ ਗਈ। 
ਸ.ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ  ਸਮਾਗਮ ਦੀ ਪਹਿਲੀ ਰਿਹਰਸਲ ਦਾ ਜਾਇਜਾ ਲਿਆ ਅਤੇ ਸਕੂਲੀ ਬੱਚਿਆਂ ਵੱਲੋਂ ਪੇਸ ਕੀਤੇ ਜਾਣ ਵਾਲੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਵੀ ਵੇਖਿਆ। ਇਸ ਮੋਕੇ ਤੇ ਬੱਚਿਆਂ ਨੇ ਪ੍ਰੋਗਰਾਮ ਦਾ ਅਰੰਭ ਗੁਰਬਾਣੀ ਨਾਲ ਕੀਤਾ। ਇਸ ਮੋਕੇ ਤੇ ਕੋਰੀਓਗ੍ਰਾਫੀ ਦੇ ਨਾਲ ਨਾਲ ਗਿੱਧੇ ਅਤੇ ਭੰਗੜੇ ਦੀ ਰਿਹਰਸਲ ਵੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ। 
ਜਾਣਕਾਰੀ ਦਿੰਦਿਆਂ ਸ. ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਨੇ ਦੱਸਿਆ ਕਿ ਜਿਲ•ਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਪਿਛਲੇ ਕਰੀਬ ਇੱਕ ਹਫਤੇ ਤੋਂ ਚਲ ਰਹੀਆਂ ਹਨ। ਉਨ•ਾਂ ਪਠਾਨਕੋਟ ਦੇ ਲੋਕਾਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਉਹ ਜਿਲ•ਾ  ਪੱਧਰੀ ਸਮਾਰੋਹ ਵਿੱਚ ਹਾਜ਼ਰ ਰਿਹ ਕੇ ਸਮਾਰੋਹ ਦੀ ਸੋਭਾ ਨੂੰ ਹੋਰ Àਧਾਉਂਣ। ਇਸ ਮੋਕੇ ਤੇ ਉਨ•ਾਂ ਨੇ ਸਟੇਡੀਅਮ ਵਿਖੇ ਸਮਾਰੋਹ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਨ•ਾਂ ਦੱਸਿਆ ਕਿ ਸਮਾਰੋਹ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨ•ਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕਰੀਬ 1700 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। 

© 2016 News Track Live - ALL RIGHTS RESERVED