ਪਠਾਨਕੋਟ ਕਰਿਆਨਾ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੀ ਮੀਟਿੰਗ

Feb 06 2019 03:48 PM
ਪਠਾਨਕੋਟ ਕਰਿਆਨਾ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ  ਦੀ ਮੀਟਿੰਗ

ਪਠਾਨਕੋਟ

ਪਠਾਨਕੋਟ ਕਰਿਆਨਾ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਜਰਨਲ ਬਾਡੀ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਕਰਿਆਨਾ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਬੀਤੇ ਦਿਨ ਮਾਮੂਨ ਵਿਖੇ ਇਕ ਵਪਾਰੀ ਨਾਲ ਹੋਈ ਲੁੱਟ ਦੀ ਵਾਰਦਾਤ ਤੇ ਗੋਲੀ ਕਾਂਡ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ | ਪ੍ਰਧਾਨ ਕੁਲਦੀਪ ਸਿੰਘ ਅਤੇ ਜਨਰਲ ਸਕੱਤਰ ਰਮੇਸ਼ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿਚ ਲਗਾਤਾਰ ਚੋਰੀ ਅਤੇ ਲੱੁਟ ਦੀਆਂ ਵਾਰਦਾਤਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ | ਇਸ ਮੌਕੇ ਚੇਅਰਮੈਨ ਤੇਜਾ ਸਿੰਘ, ਪ੍ਰਦੀਪ ਅਗਰਵਾਲ, ਅਰੁਣ ਗੁਪਤਾ, ਸੰਦੀਪ ਮਹਾਜਨ, ਰਾਜੇਸ਼ ਮਹਾਜਨ, ਮਦਨ ਲਾਲ, ਸੋਨੂੰ, ਸੁਰਿੰਦਰ ਮਹਾਜਨ, ਅਨਿਲ ਕੁਮਾਰ, ਰਵੀ ਕੁਮਾਰ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ, ਗੁਲਸ਼ਨ ਕੁਮਾਰ, ਰਾਜ ਕੁਮਾਰ, ਸੁਭਾਸ਼, ਓਮ ਪ੍ਰਕਾਸ਼, ਤਰਸੇਮ ਲਾਲ, ਅਸ਼ੋਕ ਕੁਮਾਰ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED