ਪੇਟ ਦੇ ਕੀੜਿਆਂ ਤੋਂ ਮੁਕਤੀ- ਬੱਚਿਆਂ ਦੀ ਸ਼ਕਤੀ

Feb 08 2019 12:48 PM
ਪੇਟ ਦੇ ਕੀੜਿਆਂ ਤੋਂ ਮੁਕਤੀ- ਬੱਚਿਆਂ ਦੀ ਸ਼ਕਤੀ



ਪਠਾਨਕੋਟ

 “ਤੰਦਰੁਸਤ ਪੰਜਾਬ ਸਿਹਤ ਮੁਹਿੰਮ”  ਸਿਹਤ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1-19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋ ਬਚਾਉਣ ਲਈ ਜਿਲੇ• ਭਰ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦਿਨ ਜਿਲੇ• ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਾਜੋਲ ਦੀ ਗੋਲੀ ਸਕੂਲਾਂ 'ਚ ਅਧਿਆਪਕਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਨਿਗਰਾਨੀ ਹੇਠ ਖਿਲਾਈ ਜਾਵੇਗੀ। ਇਸ ਦਿਵਸ ਦੇ ਮੌਕੇ ਜਿਲੇ• ਦੇ 1,65000 ਦੇ ਕਰੀਬ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਦਵਾਈ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਮੁਫਤ ਦਿੱਤੀ ਜਾਵੇਗੀ ।
ਪੇਟ ਦੇ ਕੀੜਿਆਂ ਬਾਰੇ ਦੱਸਦਿਆਂ ਜਿਲਾ• ਟੀਕਾਕਰਨ ਅਫਸਰ ਡਾ.ਕਿਰਨ ਬਾਲਾ ਨੇ ਦੱਸਆਿ ਕਿ 01 ਤੋ 19 ਸਾਲ ਉਮਰ ਤੱਕ ਦੇ ਬੱਚੇ ਪੇਟ ਦੇ ਕੀੜਿਆਂ ਦੀ ਬੀਮਾਰੀ ਦੇ ਜਿਆਦਾ ਸ਼ਿਕਾਰ ਹੁੰਦੇ ਹਨ। ਇਸ ਬੀਮਾਰੀ ਨਾਲ ਬੱਚਿਆਂ'ਚ ਭੁੱਖ ਨਾ ਲੱਗਣਾ, ਕੁਪੋਸ਼ਣ ਅਤੇ ਖੂਨ ਦੀ ਕਮੀ ਆ ਜਾਣੀ, ਸੰਪੂਰਨ ਮਾਨਸਿਕ ਤੇ ਸਰੀਰਕ ਵਿਕਾਸ ਵਿੱਚ ਰੁਕਾਵਟ, ਖੂਨ ਦੀ ਕਮੀ ਕਾਰਨ ਥਕਾਵਟ ਰਹਿਣੀ, ਪੜਾਈ 'ਚ ਮਨ ਨਾ ਲੱਗਣਾ ਆਦਿ ਵਰਗੀਆਂ ਕਮੀਆਂ ਆ ਜਾਂਦੀਆਂ ਹਨ।ਇਸ ਲਈ ਇਨਾਂ ਤੋ ਬਚਾਓ ਲਈ ਬੱਚਿਆਂ ਨੂੰ ਉਮਰ ਦੇ ਅਨੁਸਾਰ (01 ਤੋਂ 02 ਸਾਲ ਦੇ ਬੱਚੇ ਨੂੰ ਅੱਧੀ ਗੋਲੀ, 02 ਤੋਂ19 ਸਾਲ ਦੇ ਬੱਚੇ ਨੂੰ ਪੂਰੀ) ਐਲਬੈਂਡਾਜੋਲ ਦੀ ਗੋਲੀਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਤੇ ਖੁਆਈ ਜਾਵੇਗੀ। ਇਸ ਗੋਲੀ ਨਾਲ (ਦੋ ਤਰਾਂ• ਨਾਲ ਲਾਭ) ਸਿੱਧਾਜਿਨਾਂ'ਚ ਅਨੀਮਿਆ ਤੋਂ ਬਚਾਅ, ਪੌਸ਼ਟਿਕ ਭੋਜਨ ਦੀ ਜ਼ਿਆਦਾ ਪਾਚਣ ਸ਼ਕਤੀ, ਸਰੀਰ ਦਾ ਖੁਰਾਕ ਲੈਣ ਤੇ ਪਾਚਣ ਸ਼ਕਤੀ'ਚ ਸੁਧਾਰ ਆÀੁਂਦਾ ਹੈ। ਇਸ ਤੋਂ ਇਲਾਵਾ ਅਸਿੱਧੇ ਲਾਭ'ਚ ਜਿਵੇਂ ਸਰੀਰਕ ਸ਼ਕਤੀ ਵਿੱਚ ਵਾਧਾ, ਸਿੱਖਣ ਅਤੇ ਧਿਆਨ ਦੇਣ ਦੀ ਸਮਰੱਥਾ ਵਿੱਚ ਸੁਧਾਰ ਅਤੇ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਜ਼ਿਆਦਾ ਹਾਜ਼ਰੀ, ਕੰਮ ਕਰਨ ਦੀ ਸਮਰੱਥਾ ਵਿੱਚ ਸੁਧਾਰ ਅਤੇ ਚੰਗੀ ਜ਼ਿੰਦਗੀ ਗੁਜ਼ਾਰਨ ਦੇ ਮੌਕੇ ਅਤੇ ਸਮਾਜ ਵਿੱਚ ਪੇਟ ਦੇ ਕੀੜਿਆਂ ਦੇ ਫੈਲਣ ਦੇ ਘੇਰੇ ਦਾ ਘੱਟ ਹੋਣਾ ਆਦਿ ਲਾਭ ਹੁੰਦੇ ਹਨ। ਉਨਾਂ ਕਿਹਾ ਕਿ ਦਵਾਈ ਖਾਣ ਦੇ ਨਾਲ ਨਾਲ ਇਹਨਾਂ ਕੀੜਿਆਂ ਦੀ ਰੋਕਥਾਮ ਲਈ ਹੋਰ ਮਹੱਤਵਪੂਰਨ ਕੰਮਾਂ ਵੱਲ ਵੀ ਧਿਆਨ ਦੇਣਾ ਬਹੁਤ ਜ਼ਰੂਰੀ ਹੈ ਜਿਵੇਂ ਨਹੁੰ ਸਾਫ ਤੇ ਛੋਟੇ ਰੱਖਣੇ, ਖਾਣ-ਪੀਣ ਦੇ ਸਮਾਨ ਨੂੰ ਢੱਕ ਕੇ ਰੱਖਣਾ, ਆਸ-ਪਾਸ ਦੀ ਸਫਾਈ ਰੱਖਣੀ, ਖਾਣ ਤੋ ਪਹਿਲਾਂ ਅਤੇ ਬਾਅਦ ਵਿੱਚ ਹੱਥ ਸਾਬਣ ਨਾਲ ਧੋਣੇ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣਾ, ਨੰਗੇ ਪੈਰ ਨਾ ਚੱਲਣਾ,ਸਾਫ ਪਾਣੀ ਪੀਣਾ, ਫਲਾਂ ਅਤੇ ਸਬਜ਼ੀਆਂ ਨੂੰ ਸਾਫ ਪਾਣੀ ਵਿੱਚ ਧੋਣਾ, ਖੁੱਲੇ• ਥਾਵਾਂ ਦੀ ਬਜਾਏ ਹਮੇਸ਼ਾਂ ਪਖਾਨੇ ਦੀ ਵਰਤੋਂ ਕਰਨਾ ਅਦਿ ਸ਼ਮਿਲ ਹੈ। ਉਨਾਂ ਕਿਹਾ ਕਿ ਇਸ ਗੋਲੀ ਦਾ ਕੋਈ ਮਾੜਾ ਪ੍ਰਭਾਵ ਨਹੀ ਹੈ ਅਤੇ ਇਹ ਪੂਰੀ ਤਰਾ• ਨਾਲ ਬੱੱਚਿਆਂ ਅਤੇ ਵੱਡਿਆਂ ਲਈ ਸੁਰੱਖਿਅਤ ਹੈ। ਇਸ ਲਈ ਮਾਪਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਉਹ ਬੱਚਿਆਂ ਆਪਣੇ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਕੱਲ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਨੂੰ ਦਵਾਈ ਜ਼ਰੂਰ ਖਿਲਾਉਣ ਤਾਂ ਕਿ ਉਨਾਂ ਦਾ ਬੱਚਾ ਤੰਦਰੁਸਤ ਜੀਵਨ ਜੀਵੇ।

© 2016 News Track Live - ALL RIGHTS RESERVED