ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਮੀਟਿੰਗ

Feb 11 2019 03:00 PM
ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਮੀਟਿੰਗ

ਪਠਾਨਕੋਟ

ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਦੀ ਸੌ ਫ਼ੀਸਦੀ ਭਾਗੀਦਾਰੀ ਨਿਸ਼ਚਿਤ ਕਰਨ ਦੇ ਮਕਸਦ ਨਾਲ ਵੋਟਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪਠਾਨਕੋਟ ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਓਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਨੋਡਲ ਅਧਿਕਾਰੀ (ਸਵੀਪ) ਕਮ ਸੁਪਰਟੈਂਡਿੰਗ ਇੰਜੀਨੀਅਰ ਸਿੰਚਾਈ ਵਿਭਾਗ ਨਰੇਸ਼ ਮਹਾਜਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਨਰੇਸ਼ ਮਹਾਜਨ ਨੇ ਦੱਸਿਆ ਕਿ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਅੱਜ ਪਠਾਨਕੋਟ ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਨੂੰ ਜ਼ਿਲ੍ਹਾ ਸਵੀਪ ਦੇ ਨਾਲ ਪਾਰਟਨਰ ਏਜੰਸੀ ਵਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਦਾ ਮੁੱਖ ਮਕਸਦ ਵੋਟਰ ਜਾਗਰੂਕਤਾ ਮੁਹਿੰਮ ਨੂੰ ਵਧਾਉਣਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਓਲ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਮਿੰਟੂ ਨੇ ਭਰੋਸਾ ਦਿੱਤਾ ਕਿ ਉਹ ਇਸ ਮੁਹਿੰਮ ਨੂੰ ਅੱਗੇ ਵਧਾਉਣਗੇ ਤੇ ਇਸ ਵਾਰ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਹੋਟਲਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦੇਣਗੇ | ਇਸ ਮੌਕੇ ਦਵਿੰਦਰ ਸਿੰਘ ਮਿੰਟੂ, ਨਿਤਿਨ ਮਹਾਜਨ, ਸੁਭਾਸ਼ ਵਧਾਵਨ, ਪੰਕਜ ਪੁਰੀ, ਯੋਗੇਸ਼ ਮਹਾਜਨ, ਚੰਦਨ ਕੁਮਾਰ, ਵਿਕਰਮ ਸੈਣੀ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED