ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ

Feb 19 2019 03:32 PM
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ

ਪਠਾਨਕੋਟ

ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵਧੀਕ ਜ਼ਿਲ•ਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਜ਼ਿਲ•ਾ ਪਠਾਨਕੋਟ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 1 ਮਾਰਚ, 2019 ਤੋਂ 2 ਅਪ੍ਰੈਲ, 2019 ਤੱਕ 10+2 ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸਕੂਲਾਂ ਦੇ ਟੀਚਰਾਂ/ਸਟਾਫ਼ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ•ਾਂ ਵਿਦਿਆਰਥੀਆਂ ਤੇ ਲਾਗੂ ਹੋਵੇਗਾ, ਜਿੰਨ•ਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 1 ਮਾਰਚ, 2019 ਤੋਂ 2 ਅਪ੍ਰੈਲ, 2019 ਤੱਕ ਲਾਗੂ ਰਹੇਗਾ।

© 2016 News Track Live - ALL RIGHTS RESERVED