ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭਣ ਬਾਰੇ ਸਕੀਮ ਤਹਿਤ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਈ ਗਈ

Mar 23 2019 02:57 PM
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭਣ ਬਾਰੇ ਸਕੀਮ ਤਹਿਤ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਈ ਗਈ



ਪਠਾਨਕੋਟ

ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭਣ ਬਾਰੇ ਸਕੀਮ ਤਹਿਤ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਸਥਾਨਿਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਰਵਾਈ ਗਈ ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਅਮਤਿ ਕੁਮਾਰ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਸ਼ਮੀ ਕੁਮਾਰ ਬਾਗਬਾਨੀ ਵਿਕਾਸ ਅਫਸਰ,ਇੰਜ ਵਰਿੰਦਰ ਕੁਮਾਰ ਮਹਾਜਨ ਸਹਾਇਕ ਖੇਤੀਬਾੜੀ ਇੰਜੀਨੀਅਰ,ਮਲਕੀਤ ਸਿੰਘ ਸੈਣੀ,ਰਾਜ ਕੁਮਾਰ ਤਕਨੀਸ਼ਂ,ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਗੁਰਦਿੱਤ ਸਿੰਘ,ਜਤਿੰਦਰ ਕੁਮਾਰ,ਜਸਵਿੰਦਰਪਾਲ ਸਿੰਘ ਖੇਤੀ ਵਿਸਥਾਰ ਅਫਸਰ ,ਰਘਬੀਰ ਸਿੰਘ ਅਖਵਾਨਾ,ਬਲਦੇਵ ਰਾਜ,ਜੀਤ ਰਾਜ ਅਤੇ ਸਮੂਹ ਸਟਾਫ ਕਿਸਾਨ ਹਾਜ਼ਰ ਸਨ। 
        ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਤਰਨ ਪਾਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀ ਲਾਗਤ ਖਰਚੇ ਵਧਣ ਕਾਰਨ ਖੇਤੀਬਾੜੀ ਤੋਂ ਨਿਰੋਲ ਮੁਨਾਫਾ ਘੱਟ ਰਿਹਾ ਹੈ ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਦਾਲਾਂ,ਫਲ,ਸਬਜੀਆਂ,ਤੇਲ ਬੀਜ ਖੁਦ ਪੈਦਾ ਕਰਨ ।ਉਨਾਂ ਕਿਹਾ ਕਿ ਇਨਾਂ ਖੇਤੀ ਵਸਤਾਂ ਨੂੰ ਬਾਜ਼ਾਰ ਵਿੱਚੋਂ ਖ੍ਰੀਦਣ ਤੇ ਹੋਣ ਵਾਲੇ ਖਰਚੇ ਦੀ ਬੱਚਤ ਕੀਤੀ ਜਾ ਸਕਦੀ ਹੈ।ਉਨਾਂ ਕਿਸਾਨਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਤੀਜੀ ਵਾਰ ਉੱਤਰੀ ਭਾਰਤ ਦਾ ਸਭ ਤੋਂ ਘੱਟ ਪ੍ਰਦੂਸ਼ਿਤ ਬਨਾਉਣ ਤੇ ਵਧਾਈ ਦਿੰਦਿਆਾਂ ਕਿਹਾ ਕਿ ਕਣਕ ਦੇ ਨਾੜ ਤੋਂ ਤੂੜੀ ਬਨਾਉਣ ਉਪਰੰਤ ਰਹਿੰਦਖੂੰਹਦ ਨੂੰ ਖੇਤਾਂ ਵਿਚੱ ਹੀ ਨਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਹਵਾ ਦੇ ਪ੍ਰਦੂਸ਼ਿਣ ਨੂੰ ਘਟਾਇਆ ਜਾ ਸਕੇ ਅਤੇ ਮਿੱਤਰ ਕੀਟਾਂ ਅਤੇ ਪੰਛੀਆਂ ਦੇ ਹੋਣ ਵਾਲੇ ਨੁਕਸਾਨ ਤੋਂ ਵੀ ਬਚਿਆਂ ਜਾ ਸਕੇ।ਉਨਾਂ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ  ਕਿ ਖੇਤੀਬਾੜੀ ਅਧਿਕਾਰੀਆਂ/ਕਰਮਾਚਾਰੀਆਂ ਵੱਲੋਂ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ,ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ।
ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨਾਂ ਵਿਚ ਸੰਗਠਤ ਹੋਣ,ਡਾ. ਅਮਿਤ ਕੌਲ ਨੇ ਦਾਲਾਂ ਦੀ ਕਾਸ਼ਤ, ਡਾ. ਸ਼ਮੀ ਕੁਮਾਰ ਨੇ ਬਾਗਾਂ ਤੋਂ ਵਧੇਰੇ ਪੈਦਾਵਾਰ ਲੈਣ ਦੇ ਨੁਕਤਿਆਂ,ਸ਼੍ਰੀ ਰਾਜ ਕੁਮਾਰ ਨੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਬਾਰੇ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ।  

© 2016 News Track Live - ALL RIGHTS RESERVED