ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ

Mar 25 2019 03:38 PM
ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ

ਪਠਾਨਕੋਟ

ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਗੁਰਨਾਮ ਸਿੰਘ ਦੋਰਾਂਗਲਾ ਵਾਲਿਆਂ ਨੇ ਗੁਰਬਾਣੀ ਦੀ ਕਥਾ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀ | ਉਨ੍ਹਾਂ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਸਿੰਘ ਸੱਜਣ ਅਤੇ ਪ੍ਰਮਾਤਮਾ ਦਾ ਨਾਂਅ ਸਿਮਰਨ ਕਰਨ ਦੀ ਅਪੀਲ ਕੀਤੀ | ਉਪਰੰਤ ਭਾਈ ਦਾਤਾਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਵਲੋਂ ਕਥਾਵਾਚਕ ਤੇ ਰਾਗੀ ਜਥੇ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਬਲਕਾਰ ਸਿੰਘ, ਹਰਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ, ਬਲਵਿੰਦਰ ਕੌਰ, ਡਾ: ਬਲਬੀਰ ਸਿੰਘ, ਮਾਸਟਰ ਚੰਨਣ ਸਿੰਘ ਮੁੱਖ ਬੁਲਾਰੇ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਗੁਰਸ਼ਰਨ ਸਿੰਘ, ਐਡਵੋਕੇਟ ਜਗਦੀਸ਼ ਸਿੰਘ ਸੈਨੀ, ਰਾਮ ਕੌਰ, ਅੰਮਿ੍ਤ ਕੌਰ, ਕੰਵਲਜੀਤ ਸਿੰਘ ਪ੍ਰਧਾਨ, ਖੜਕ ਸਿੰਘ, ਨਰਿੰਦਰ ਸਿੰਘ ਵਾਲੀਆ, ਹਰਭਜਨ ਸਿੰਘ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਹਰਵਿੰਦਰ ਸਿੰਘ ਖ਼ਾਲਸਾ, ਗਿਆਨੀ ਗੁਰਦੇਵ ਸਿੰਘ, ਤੇਜਵਿੰਦਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਚੇਅਰਪਰਸਨ ਬਸੰਤ ਕੌਰ, ਪ੍ਰਧਾਨ ਭੁਪਿੰਦਰ ਕੌਰ, ਜਗਦੇਵ ਸਿੰਘ ਸੰਧੂ, ਅਵਤਾਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਮਠਾਰੂ, ਜਗਤ ਰਾਮ, ਦਰਸ਼ਨ ਕੌਰ, ਮੰਗਲ ਸਿੰਘ, ਰਘੁਬੀਰ ਸਿੰਘ, ਗੁਰਦਿਆਲ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

© 2016 News Track Live - ALL RIGHTS RESERVED