ਪ੍ਰਧਾਨ ਮੰਤਰੀ ਨੈਤਿਕ ਕਦਰਾਂ ਕੀਮਤਾਂ ਹੀ ਭੁੱਲ ਗਏ

May 09 2019 04:01 PM
ਪ੍ਰਧਾਨ ਮੰਤਰੀ ਨੈਤਿਕ ਕਦਰਾਂ ਕੀਮਤਾਂ ਹੀ ਭੁੱਲ ਗਏ

ਪਠਾਨਕੋਟ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਦੇ ਸਮਰਥਨ 'ਚ ਅੱਜ ਮਹਿਲਾ ਮੰਡਲ ਵਲੋਂ ਪਠਾਨਕੋਟ ਵਿਖੇ ਇਕ ਵੱਡਾ ਜਲਸਾ ਕੀਤਾ ਗਿਆ | ਹਜ਼ਾਰਾਂ ਮਹਿਲਾਵਾਂ ਦੇ ਇਸ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੈਤਿਕ ਕਦਰਾਂ ਕੀਮਤਾਂ ਹੀ ਭੁੱਲ ਗਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਨੇ ਦੇਸ਼ ਲਈ ਜਾਨ ਕੁਰਬਾਨ ਕਰ ਦਿੱਤੀ ਸੀ ਪਰ ਪ੍ਰਧਾਨ ਮੰਤਰੀ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ | ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਕੇਂਦਰ ਸਰਕਾਰ ਦੀਆਂ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ | ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਅਤੇ ਵਿਧਾਇਕ ਪਠਾਨਕੋਟ ਅਮਿਤ ਵਿਜ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਰੰਜਨਾ ਮਹਾਜਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੀਵ ਬੈਂਸ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਵਿਜ, ਜੁਗਲ ਕਿਸ਼ੋਰ, ਰੋਹਿਤ ਕੋਹਲੀ, ਰਾਕੇਸ਼ ਬੱਬਲੀ ਤੋਂ ਇਲਾਵਾ ਭਾਰੀ ਗਿਣਤੀ 'ਚ ਮਹਿਲਾ ਵਰਕਰ ਹਾਜ਼ਰ ਸਨ 

© 2016 News Track Live - ALL RIGHTS RESERVED