ਵਧੀਕ ਮੈਜਿਸਟਰੇਟ ਪਠਾਨਕੋਟ ਨੇ ਕੀਤੇ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

May 10 2019 04:11 PM
ਵਧੀਕ ਮੈਜਿਸਟਰੇਟ ਪਠਾਨਕੋਟ ਨੇ ਕੀਤੇ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ



ਪਠਾਨਕੋਟ

ਸ੍ਰੀ ਰਾਜੀਵ ਕੁਮਾਰ ਵਰਮਾ ਵਧੀਕ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਜ਼ਿਲ•ਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਈਕਲ ਟਰਾਲੀ ਜਾਂ ਹੱਥ ਵਾਲੇ ਠੇਲੇ ਤੇ ਲਟਕਦਾ ਸਰੀਆ ਲੈ ਕੇ ਜਾਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।  
ਵਧੀਕ ਜ਼ਿਲ•ਾ ਮੈਜਿਸਟਰੇਟ ਨੇ ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਜ਼ਿਲ•ਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਬਲਿਕ ਜਾਂ ਸਰਕਾਰੀ ਅਦਾਰੇ ਵੱਲੋਂ ਸੜਕਾਂ/ਗਲੀਆਂ ਵਿੱਚ ਰੇਤਾ/ਬੱਜਰੀ/ਇੱਟਾਂ ਜਾਂ ਘਰੇਲੂ ਮਲਬਾ ਆਦਿ ਲਗਾਉਂਣ ਤੇ ਪਾਬੰਦੀ ਲਗਾਈ ਜਾਂਦੀ ਹੈ। 
ਵਧੀਕ ਜ਼ਿਲ•ਾ ਮੈਜਿਸਟਰੇਟ ਨੇ ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਜਿਲ•ਾ ਪਠਾਨਕੋਟ ਦੀ ਹਦੂਦ ਅੰਦਰ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ ਤੇ ਪਾਬੰਦੀ ਲਗਾਈ ਜਾਂਦੀ ਹੈ। 
ਇੱਕ ਹੋਰ ਹੁਕਮ ਜਾਰੀ ਕਰਦਿਆਂ ਉਨ•ਾਂ ਕਿਹਾ ਕਿ ਜਿਲ•ਾ ਪਠਾਨਕੋਟ ਵਿਖੇ ਸਥਿਤ ਹਿੰਦ-ਪਾਕਿ ਅੰਤਰਰਾਸਟਰੀ ਸਰਹੱਦ ਤੋਂ 1 ਕਿਲੋ ਮੀਟਰ ਦੇ ਘੇਰੇ ਅੰਦਰ ਰਾਤ 8 ਵਜੇ ਤੋਂ ਅਗਲੀ ਸਵੇਰੇ 5 ਵਜੋ ਤੱਕ ਆਮ ਲੋਕਾਂ ਦੇ ਜਾਣ ਤੇ ਪਾਬੰਦੀ ਲਗਾਈ ਜਾਂਦੀ ਹੈ। ਉਨ•ਾਂ ਕਿਹਾ ਕਿ ਇਹ ਹੁਕਮ ਬੀ.ਐਸ.ਐਫ. , ਪੁਲਿਸ, ਫੋਜ, ਸੀ.ਆਰ.ਪੀ.ਐਫ. , ਹੋਮ ਗਾਰਡਜ ਅਤੇ ਕੇਂਦਰੀ ਆਬਕਾਰੀ ਦੇ ਕਰਮਚਾਰੀਆਂ ਅਤੇ ਡਿਊਟੀ ਤੇ ਤਾਇਨਾਤ ਅਮਲੇ ਤੇ ਲਾਗੂ ਨਹੀਂ ਹੋਵੇਗਾ। ਇਹ ਸਾਰੇ ਹੁਕਮ ਤੁਰੰਤ ਲਾਗੂ ਹੋ ਕੇ 6 ਜੁਲਾਈ 2019 ਤੱਕ ਲਾਗੂ ਰਹਿਣਗੇ।  

© 2016 News Track Live - ALL RIGHTS RESERVED