ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਵਲੋਂ ਭੁੱਖ ਹੜਤਾਲ

May 11 2019 04:19 PM
ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਵਲੋਂ  ਭੁੱਖ ਹੜਤਾਲ

ਪਠਾਨਕੋਟ

ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਵਲੋਂ ਫ਼ਰੰਟ ਦੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਅਗਵਾਈ 'ਚ ਪੰਜਾਬ ਸਰਕਾਰ ਦੀਆਂ ਪੈਨਸ਼ਨਰਜ਼ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਕਾਲੀ ਝੰਡੀਆਂ ਲੈ ਕੇ 31 ਮੈਂਬਰੀ ਕਮੇਟੀ ਵਲੋਂ ਸਥਾਨਕ ਲੇਬਰ ਸ਼ੈੱਡ ਵਿਖੇ 10 ਤੋਂ 12 ਵਜੇ ਤੱਕ 2 ਘੰਟੇ ਦੀ ਸੰਕੇਤਕ ਭੁੱਖ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਨਵੀਨਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਪੇ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਫ਼ਰੰਟ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨਰੇਸ਼ ਕੁਮਾਰ, ਰਾਮਦਾਸ, ਬਿਕਰਮਜੀਤ , ਡਾ.. ਲੇਖ ਰਾਜ, ਮਾਸਟਰ ਸੱਤ ਪ੍ਰਕਾਸ਼,ਵਿਜੇ ਦਿਖਪਾਲ,ਪਿੰ੍ਰਸੀਪਲ ਮੰਗਲ ਦਾਸ,ਚਮਨ ਲਾਲ ਗੁਪਤਾ, ਸੁਰਿੰਦਰ ਸ਼ਰਮਾ, ਸੁਰਿੰਦਰ ਮਨਵਾਲ, ਰਾਜਪਾਲ,ਰਵੇਲ ਸਿੰਘ, ਜੋਗਿੰਦਰ ਪਾਲ, ਤਿਲਕ ਰਾਜ, ਬਲਦੇਵ ਸ਼ਰਮਾ, ਪਰਮਿੰਦਰ ਸਿੰਘ, ਯੁੱਧਵੀਰ ਸੈਣੀ, ਸੁਭਾਸ਼ ਸ਼ਰਮਾ, ਬਲਦੇਵ ਰਾਜ ਆਦਿ ਹਾਜ਼ਰ ਸਨ |

© 2016 News Track Live - ALL RIGHTS RESERVED