ਪਠਾਨਕੋਟ
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ ਪਿੰਡ ਜਮਾਲਪੁਰ ਬਲਾਕ ਪਠਾਨਕੋਟ ਵਿੱਚ ਕਿਸਾਨ ਜਾਗਗਰੁਕਤਾ ਕੈਂਪ ਲਗਾਇਆ ਗਿਆ ਅਤੇ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ। ਇਸ ਮੌਕੇ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ , ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ(ਭੌਂ ਪਰਖ),ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਸ਼੍ਰੀ ਮਤੀ ਸਾਕਸ਼ੀ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਰਮਾਨ ਮਹਾਜਨ,ਅਮਨਦੀਪ ਸਿੰਘ ਸਹਾਇਕ ਟੈਕਨਾਲੋਜੀ ਮੈਨੇਜ਼ਰ ,ਗੁਰਵਿੰਦਰ ਸਿੰਘ ਬਾਜਵਾ,ਉੱਤਮ ਚੰਦ,ਜੀਵਨ ਲਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 2000-2001 ਦੌਰਾਨ ਪ੍ਰਤੀ ਹੈਕਟੇਅਰ ਖਾਦਾਂ(ਨਾਈਟਰੋਜਨ,ਫਾਸਫੋਰਸ ਅਤੇ ਪੋਟਾਸ਼) ਦੀ ਖਪਤ 169 ਕਿਲੋ ਸੀ, ਜੋ 2017-18 ਦੌਰਾਨ ਵਧ ਕੇ 243 ਕਿਲੋ ਪ੍ਰਤੀ ਹੈਕਟੇਅਰ ਹੋ ਗਈ ਹੈ। ਉਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦੇਸੀ ਰੂੜੀ ਦੀ ਵਰਤੋਂ ਕਰਨ ਦੇ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਦਿੱਤਾ ਜਾਂਦਾ ਸੀ ਜਿਸ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸੰਤੁਲਣ ਬਣਿਆ ਰਹਿੰਦਾ ਸੀ ਪਰ, ਹੁਣ ਦੇਸੀ ਰੂੜੀ ਦੀ ਘਾਟ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸ਼ੰੰਤੁਲਨ ਵਿਗੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਖੇਤਾਂ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਵਧ ਰਹੀ ਹੈ।ਉਨਾਂ ਕਿਹਾ ਕਿ ਆਮ ਕਰਕੇ ਕਿਸਾਨ ਯੂਰੀਆ ਅਤੇ ਡਾਇਆ ਖਾਦਾਂ ਦੀ ਵਰਤੋਂ ਹੀ ਕਰਦੇ ਹਨ ਜਦ ਕਿ ਲਘੂ ਤੱਤਾਂ ਦੀ ਵਰਤੋਂ ਬਹੁਤ ਘੱਟ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਹਰੇਕ ਖੇਤ ਦੀ ਉਤਪਾਦਨ ਸ਼ਕਤੀ ਵੱਖਰੀ ਹੁੰਦੀ ਹੈ ਪਰ ਕਿਸਾਨਾਂ ਵੱਲੋਂ ਆਮ ਕਰਕੇ ਸਿਫਾਰਸ਼ਾਂ ਦੇ ਉਲਟ ਜ਼ਰੂਰਤ ਤੋਂ ਜ਼ਿਆਦਾ ਜਾਂ ਘੱਟ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਫਸਲਾਂ ਦੀ ਪੇਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨ•ਾਂ ਕਿਹਾ ਕਿ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਉਚਿਤ ਸਮੇਂ ਤੇ ਅਤੇ ਸੁਚੱਜੇ ਤਰੀਕੇ ਨਾਲ ਵਰਤੋ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਸਿਹਤ ਕਾਰਡ ਵਿੱਚ ਦਰਸਾਏ ਨਤੀਜਆਂ ਅਨੁਸਾਰ ਕਰਨ ਨਾਲ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਖੇਤੀ ਕਾਗਤ ਖਰਚੇ ਵੀ ਘਟਾਏ ਜਾ ਸਕਦੇ ਹਨ। ਡਾ. ਮਨਦੀਪ ਕੌਰ ਨੇ ਕਿਹਾ ਕਿ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਉਨਾਂ ਨੇ ਕਿਹਾ ਕਿ ਭੌਂ ਸਿਹਤ ਕਾਰਡ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ,ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਝੋਨੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਅਤੇ ਗੈਰ ਸਿਫਾਰਸ਼ਸ਼ੁਦਾ ਜਾਂ ਹਾਈਬ੍ਰਿਡ ਕਿਸਮਾਂ ਦੀ ਕਾਸਤ ਨਹੀਂ ਕਰਨੀ ਚਾਹੀਦੀ ਤਾਂ ਜੋ ਮੰਡੀਕਰਨ ਸਮੇਂ ਕਿਸੇ ਵੀ ਸਮੱਸਿਆ ਤੋਂ ਬਚਿਆ ਜਾ ਸਕੇ। ਗੁਰਦਿੱਤ ਸਿੰਘ ਨੇ ਮੌਕੇ ਤੇ ਮਿੱਟੀ ਦੇ ਨਮੂਨੇ ਲੈਣ ਦੇ ਤਰੀਕੇ ਨੂੰ ਪ੍ਰਦਰਸ਼ਤ ਕੀਤਾ।